ਵਿਧਾਇਕ ਸੁਖਪਾਲ ਖਹਿਰਾ ਨੇ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼
ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਯੂਏਪੀਏ ਕਾਨੂੰਨ ਤਹਿਤ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਮਾਮਲਿਆਂ ਦੀ ਪੈਰਵਾਈ ਸ਼੍ਰੋਮਣੀ ਕਮੇਟੀ ਨੂੰ ਕਰਨ ਲਈ ਆਖਿਆ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਨੌਜਵਾਨਾਂ ਨੂੰ ਨਾਜਾਇਜ਼ ਗ੍ਰਿਫਤਾਰ ਕੀਤਾ ਗਿਆ ਅਤੇ ਪੁਲਿਸ ਆਪਣੀ ਸਾਖ ਬਚਾਉਣ ਲਈ ਅਜਿਹਾ ਕਰ ਰਹੀ ਹੈ। ਖਹਿਰਾ ਨੇ ਕਿਹਾ ਕਿ ਇਹ ਸਾਰੇ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ ਅਤੇ ਜ਼ਿਆਦਾਤਰ ਦਿਹਾੜੀਦਾਰ ਹਨ। ਇਹਨਾਂ ਪਰਿਵਾਰਾਂ ਨੂੰ ਪੰਜ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਵੀ ਦੇਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਪੰਜਾਬ ਦੇ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਵਿਚ ਇਸ ਕਾਲੇ ਕਾਨੂੰਨ ਦੇ ਤਹਿਤ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ ਕਦਮ ਚੁੱਕਣ। ਇਸ ਮੌਕੇ ਉਨ੍ਹਾਂ ਨਾਲ ਕਈ ਪੀੜਤ ਪਰਿਵਾਰਾਂ ਤੋਂ ਇਲਾਵਾ ਵਿਧਾਇਕ ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਖਾਲਸਾ, ਜਗਤਾਰ ਸਿੰਘ ਜੱਗਾ ਤੇ ਹੋਰ ਹਾਜ਼ਰ ਸਨ।
Home / ਪੰਜਾਬ / ਯੂਏਪੀਏ ਕਾਨੂੰਨ ਤਹਿਤ ਗ੍ਰਿਫ਼ਤਾਰ ਸਿੱਖਾਂ ਦੇ ਮਾਮਲਿਆਂ ਦੀ ਪੈਰਵੀ ਸ਼੍ਰੋਮਣੀ ਕਮੇਟੀ ਤੋਂ ਕਰਾਉਣ ਦੀ ਅਪੀਲ
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …