Breaking News
Home / ਪੰਜਾਬ / ਪੰਜਾਬ ‘ਚ ਕਰੋਨਾ ਖਤਮ ਹੋਣ ਤੋਂ ਬਾਅਦ ਹੀ ਖੁੱਲ੍ਹਣਗੇ ਸਕੂਲ

ਪੰਜਾਬ ‘ਚ ਕਰੋਨਾ ਖਤਮ ਹੋਣ ਤੋਂ ਬਾਅਦ ਹੀ ਖੁੱਲ੍ਹਣਗੇ ਸਕੂਲ

ਸਿੱਖਿਆ ਮੰਤਰੀ ਨੇ ਕਿਹਾ – ਬੱਚਿਆਂ ਨੂੰ ਸੁਰੱਖਿਅਤ ਰੱਖਣਾ ਸਾਡੀ ਜ਼ਿੰਮੇਵਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਵੀ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖ ਕੇ ਸਥਿਤੀ ਚਿੰਤਾ ਵਾਲੀ ਬਣਦੀ ਜਾ ਰਹੀ ਹੈ। ਇਸਦੇ ਚੱਲਦਿਆਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਵਿਚ ਕਰੋਨਾ ਵਾਇਰਸ ਖਤਮ ਨਹੀਂ ਹੁੰਦਾ, ਉਦੋਂ ਤੱਕ ਸਕੂਲ ਨਹੀਂ ਖੋਲ੍ਹੇ ਜਾ ਸਕਦੇ ਅਤੇ ਅਸੀਂ ਕਿਸੇ ਵੀ ਕਿਸਮ ਦਾ ਜੋਖਮ ਨਹੀਂ ਉਠਾ ਸਕਦੇ। ਸਿੱਖਿਆ ਮੰਤਰੀ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਇਸ ਕਰਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਖਤਰੇ ਵਿਚ ਨਹੀਂ ਪਾਇਆ ਜਾ ਸਕਦਾ। ਸਿੰਗਲਾ ਨੇ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ ਰੱਖਣਾ ਸਾਡੀ ਜ਼ਿੰਮੇਵਾਰੀ ਹੈ, ਇਸ ਲਈ ਕਰੋਨਾ ਖਤਮ ਹੋਣ ਤੱਕ ਸਕੂਲ ਨਹੀਂ ਖੋਲ੍ਹੇ ਜਾ ਸਕਦੇ। ਧਿਆਨ ਰਹੇ ਕਿ ਕੇਂਦਰ ਸਰਕਾਰ ਅਨਲੌਕ-3 ਬਾਰੇ ਨਿਯਮਾਂ ‘ਤੇ ਵਿਚਾਰ ਕਰ ਰਹੀ ਹੈ। ਦੇਖਣਾ ਹੋਵੇਗਾ ਕਿ ਅਨਲੌਕ-3 ਤਹਿਤ ਕਿਹੜੀਆਂ-ਕਿਹੜੀਆਂ ਰਾਹਤਾਂ ਦਿੱਤੀਆਂ ਜਾ ਸਕਦੀਆਂ ਹਨ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …