![](https://parvasinewspaper.com/wp-content/uploads/2020/07/3-3-300x208.jpg)
ਸਿਹਤ ਵਿਭਾਗ ਨੇ ਕਿਹਾ – ਆਪਣਾ ਮੋਬਾਇਲ ਫੋਨ ਕਿਸੇ ਦੂਜੇ ਵਿਅਕਤੀ ਨੂੰ ਨਾ ਦਿਓ ਅਤੇ ਨਾ ਹੀ ਦੂਜੇ ਵਿਅਕਤੀ ਦਾ ਫੋਨ ਵਰਤੋ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 14000 ਤੋਂ ਟੱਪ ਗਈ ਹੈ ਅਤੇ 9 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 4 ਹਜ਼ਾਰ ਦੇ ਕਰੀਬ ਹੈ ਅਤੇ 313 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਇਸੇ ਦੌਰਾਨ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੇ ਪਲਾਜ਼ਮਾ ਬੈਂਕ ਤੋਂ ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਲਾਗਤ ਮੁੱਲ ‘ਤੇ ਪਲਾਜ਼ਮਾ ਦੇਣ ਦਾ ਫੈਸਲਾ ਕੀਤਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਵਿਚ ਸਰਕਾਰੀ ਹਸਪਤਾਲਾਂ ਤੋਂ ਪ੍ਰਾਈਵੇਟ ਹਸਪਤਾਲਾਂ ਨੂੰ ਪ੍ਰਤੀ ਯੂਨਿਟ 20 ਹਜ਼ਾਰ ਰੁਪਏ ਦੇ ਹਿਸਾਬ ਨਾਲ ਪਲਾਜ਼ਮਾ ਦਿੱਤਾ ਜਾਵੇਗਾ ਅਤੇ ਜਿਹੜੇ ਮਰੀਜ਼ਾਂ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਚੱਲ ਰਿਹਾ ਹੈ, ਉਨ੍ਹਾਂ ਨੂੰ ਮੁਫਤ ਪਲਾਜ਼ਮਾ ਦਿੱਤਾ ਜਾਵੇਗਾ। ਇਸੇ ਦੌਰਾਨ ਸਿਹਤ ਵਿਭਾਗ ਵਲੋਂ ਕਿਹਾ ਗਿਆ ਹੈ ਕਿ ਨਾ ਤਾਂ ਆਪਣਾ ਮੋਬਾਇਲ ਫੋਨ ਕਿਸੇ ਦੂਜੇ ਵਿਅਕਤੀ ਨੂੰ ਦਿਓ ਅਤੇ ਨਾ ਹੀ ਕਿਸੇ ਦੂਜੇ ਵਿਅਕਤੀ ਦਾ ਫੋਨ ਆਪ ਵਰਤੋ।