Breaking News
Home / ਪੰਜਾਬ / ਹੁਸ਼ਿਆਰਪੁਰ ਦੇ ਪਿੰਡ ਗਿਲਜੀਆਂ ‘ਚ ਇੰਡੀਅਨ ਓਵਰਸੀਜ਼ ਬੈਂਕ ਵਿਚ ਦਿਨ ਦਿਹਾੜੇ ਡਾਕਾ

ਹੁਸ਼ਿਆਰਪੁਰ ਦੇ ਪਿੰਡ ਗਿਲਜੀਆਂ ‘ਚ ਇੰਡੀਅਨ ਓਵਰਸੀਜ਼ ਬੈਂਕ ਵਿਚ ਦਿਨ ਦਿਹਾੜੇ ਡਾਕਾ

11 ਲੱਖ ਰੁਪਏ ਲੁੱਟ ਕੇ ਫਰਾਰ ਹੋਏ ਲੁਟੇਰੇ
ਹੁਸ਼ਿਆਰਪੁਰ/ਬਿਊਰੋ ਨਿਊਜ਼
ਹੁਸ਼ਿਆਰਪੁਰ ਦੇ ਕਸਬਾ ਟਾਂਡਾ ਦੇ ਪਿੰਡ ਗਿਲਜੀਆਂ ਵਿਚ ਅੱਜ ਦਿਨ ਦਿਹਾੜੇ ਲੁਟੇਰਿਆਂ ਨੇ ਹਮਲਾ ਬੋਲ ਦਿੱਤਾ। ਪਿਸਤੌਲਾਂ ਨਾਲ ਲੈਸ ਹੋ ਕੇ ਆਏ ਆਏ ਤਿੰਨ ਲੁਟੇਰੇ ਇੰਡੀਅਨ ਓਵਰਸੀਜ਼ ਬੈਂਕ ਵਿਚੋਂ 11 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਸਵੇਰੇ ਬੈਂਕ ਖੁੱਲ੍ਹਦੇ ਹੀ ਅੰਦਰ ਦਾਖਲ ਹੋ ਗਏ ਅਤੇ ਚੈਕ ਕਲੀਅਰ ਕਰਾਉਣ ਦੇ ਬਹਾਨੇ ਕੈਸ਼ੀਅਰ ਕੋਲ ਚਲੇ ਗਏ। ਫਿਰ ਉਨ੍ਹਾਂ ਕੈਸ਼ੀਅਰ ਦੇ ਕੰਨ ‘ਤੇ ਪਿਸਤੌਲ ਰੱਖ ਕੇ 11 ਲੱਖ ਦੀ ਨਗਦੀ ਲੁੱਟੀ ਅਤੇ ਫਰਾਰ ਹੋ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਧਿਆਨ ਰਹੇ ਕਿ ਇਹ ਪਿੰਡ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਹਾਕਾਰ ਸੰਗਤ ਸਿੰਘ ਗਿਲਜੀਆਂ ਦਾ ਹੈ।

Check Also

ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ

‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …