Breaking News
Home / ਪੰਜਾਬ / ਪਰਗਟ ਸਿੰਘ ਨੇ ਬਾਦਲਾਂ ਨੂੰ ਕੀਤੇ ਤਿੱਖੇ ਸਵਾਲ

ਪਰਗਟ ਸਿੰਘ ਨੇ ਬਾਦਲਾਂ ਨੂੰ ਕੀਤੇ ਤਿੱਖੇ ਸਵਾਲ

ਕਿਹਾ – ਡੇਰਾ ਮੁਖੀ ਦੇ ਬਚਾਅ ਬਾਰੇ ਲੋਕਾਂ ਨੂੰ ਜਵਾਬ ਦੇਣ ਬਾਦਲ
ਜਲੰਧਰ/ਬਿਊਰੋ ਨਿਊਜ਼
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਵਲੋਂ ਸਵਾਂਗ ਰਚਣ ਦੇ ਮਾਮਲੇ ਵਿਚ ਬਾਦਲਾਂ ਨੂੰ ਤਿੱਖੇ ਸਵਾਲ ਕੀਤੇ। ਪਰਗਟ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਡੇਰਾ ਮੁਖੀ ਖ਼ਿਲਾਫ਼ ਸਾਲ 2007 ਵਿਚ ਸਵਾਂਗ ਰਚਣ ਦਾ ਮਾਮਲਾ ਦਰਜ ਹੋਇਆ ਸੀ ਪਰ ਉਸ ਵਿਰੁੱਧ ਚਲਾਨ ਪੇਸ਼ ਨਹੀਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਬਾਦਲ ਸਰਕਾਰ ਨੇ ਡੇਰਾ ਮੁਖੀ ਵਿਰੁੱਧ ਪੰਜ ਸਾਲ ਤੱਕ ਚਲਾਨ ਪੇਸ਼ ਕਰਨ ਦੀ ਥਾਂ ਕੇਸ ਰੱਦ ਕਰਨ ਦੀ ਅਰਜ਼ੀ ਕਿਉਂ ਦਾਇਰ ਕੀਤੀ ਸੀ? ਪਰਗਟ ਸਿੰਘ ਨੇ ਆਖਿਆ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਨੇ 2007 ਵਿੱਚ ਡੇਰਾ ਮੁਖੀ ‘ਤੇ ਸ਼ਿਕੰਜਾ ਕੱਸਿਆ ਹੁੰਦਾ ਤਾਂ ਬੇਅਦਬੀ ਵਰਗੀਆਂ ਘਟਨਾਵਾਂ ਨਾ ਵਾਪਰਦੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ 2009 ਤੇ 2014 ਦੀਆਂ ਲੋਕ ਸਭਾ ਚੋਣਾਂ ਅਤੇ 2012 ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਖਾਤਰ ਡੇਰਾ ਸਿਰਸਾ ਮੁਖੀ ਨੂੰ ਬਚਾਇਆ ਸੀ।

Check Also

ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ

  ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …