
5 ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ
ਫਰੀਦਕੋਟ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਚੋਰੀ ਕਰਨ ਦੇ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਨੂੰ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਫਰੀਦਕੋਟ ਅਦਾਲਤ ਨੇ ਇਸ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ 5 ਡੇਰਾ ਪ੍ਰੇਮੀਆਂ ਦੀ ਜ਼ਮਾਨਤ ਅਰਜ਼ੀ ਮਨਜੂਰ ਕਰ ਲਈ ਹੈ। ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਐਸ.ਆਈ.ਟੀ. ਵਲੋਂ ਇਨ੍ਹਾਂ ਡੇਰਾ ਪ੍ਰੇਮੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਚੋਰੀ ਕਰਨ ਦੇ ਆਰੋਪਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਤੇ ਅਦਾਲਤ ਵਲੋਂ ਸਾਰਿਆਂ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ ਗਿਆ ਸੀ। ਰਿਮਾਂਡ ਖਤਮ ਹੋਣ ‘ਤੇ ਅੱਜ ਇਨ੍ਹਾਂ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਇਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ।