23.4 C
Toronto
Friday, July 17, 2026
spot_img
Homeਭਾਰਤਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 15 ਲੱਖ ਦੇ ਨੇੜੇ

ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 15 ਲੱਖ ਦੇ ਨੇੜੇ

Image Courtesy :jagbani(punjabkesar)

ਸੰਸਾਰ ਭਰ ‘ਚ ਕਰੋਨਾ ਪੀੜਤਾਂ ਦਾ ਅੰਕੜਾ 1 ਕਰੋੜ 67 ਲੱਖ ਦੇ ਕਰੀਬ ਪਹੁੰਚਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 15 ਲੱਖ ਦੇ ਕਰੀਬ ਪਹੁੰਚ ਗਿਆ ਹੈ। ਲੰਘੇ 24 ਘੰਟਿਆਂ ਦੌਰਾਨ ਵੀ 47 ਹਜ਼ਾਰ ਦੇ ਕਰੀਬ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ ਹੁਣ ਇਹ ਅੰਕੜਾ 14 ਲੱਖ 85 ਹਜ਼ਾਰ ਤੋਂ ਪਾਰ ਹੋ ਗਿਆ। ਭਾਰਤ ਵਿਚ 9 ਲੱਖ 54 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਅਤੇ ਮਰਨ ਵਾਲਿਆਂ ਦੀ ਗਿਣਤੀ ਵੀ 34 ਹਜ਼ਾਰ ਦੇ ਕਰੀਬ ਹੈ। ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਕਰੋੜ 67 ਲੱਖ ਦੇ ਕਰੀਬ ਪਹੁੰਚ ਗਈ ਅਤੇ 1 ਕਰੋੜ 2 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋਏ। ਧਿਆਨ ਰਹੇ ਕਿ ਸੰਸਾਰ ਭਰ ਵਿਚ ਹੁਣ ਤੱਕ 6 ਲੱਖ 57 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤਾਂ ਦੀ ਜਾਨ ਵੀ ਜਾ ਚੁੱਕੀ ਹੈ। ਕਰੋਨਾ ਨਾਲ ਸਭ ਤੋਂ ਜ਼ਿਆਦਾ ਪੀੜਤ ਦੇਸ਼ ਅਮਰੀਕਾ ਵਿਚ ਵੀ ਕਰੋਨਾ ਮਰੀਜ਼ਾਂ ਦੀ ਗਿਣਤੀ 44 ਲੱਖ ਤੋਂ ਜ਼ਿਆਦਾ ਹੈ ਅਤੇ ਡੇਢ ਲੱਖ ਤੋਂ ਜ਼ਿਆਦਾ ਕਰੋਨਾ ਪੀੜਤਾਂ ਦੀ ਮੌਤ ਵੀ ਹੋ ਚੁੱਕੀ ਹੈ।

RELATED ARTICLES
POPULAR POSTS