
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਚਹੇਤੇ ਸਾਬਕਾ ਅਫਸਰਾਂ ਅਨੋਖ ਸਿੰਘ ਅਤੇ ਜਗੀਰ ਸਿੰਘ ਖ਼ਿਲਾਫ਼ ਗਵਾਹ ਨੂੰ ਧਮਕਾਉਣ ਦਾ ਹੋਰ ਵੱਖਰਾ ਕੇਸ ਮੁਹਾਲੀ ਵਿਚ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਕਾਰਵਾਈ ਪੰਜਾਬ ਪੁਲਿਸ ਦੇ ਸਾਬਕਾ ਚਰਚਿਤ ਅਧਿਕਾਰੀ ਗੁਰਮੀਤ ਸਿੰਘ ਉਰਫ਼ ਪਿੰਕੀ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਧਿਆਨ ਰਹੇ ਕਿ ਇਹ ਦੋਵੇਂ ਸਾਬਕਾ ਅਧਿਕਾਰੀ ਚੰਡੀਗੜ੍ਹ ਵਿੱਚ ਸੁਮੇਧ ਸੈਣੀ ਨਾਲ ਤਾਇਨਾਤ ਰਹੇ ਹਨ।