
ਗੱਲਬਾਤ ਕਰਕੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕਰੋ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਲੰਬੇ ਸਮੇਂ ਤੋਂ ਲਟਕੇ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਮੁੱਦੇ ‘ਤੇ ਗੱਲਬਾਤ ਕਰਕੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕਰਨ ਲਈ ਕਿਹਾ ਹੈ। ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਗੱਲਬਾਤ ਉੱਚ ਰਾਜਨੀਤਿਕ ਪੱਧਰ ‘ਤੇ ਹੋਣੀ ਚਾਹੀਦੀ ਹੈ। ਬੈਂਚ ਚਾਹੁੰਦਾ ਹੈ ਕਿ ਦੋਵੇਂ ਸੂਬੇ ਸਪਸ਼ਟ ਤੌਰ ‘ਤੇ ਇਹ ਦੱਸਣ ਕਿ ਕੀ ਉਹ ਇਸ ਨੂੰ ਗੱਲਬਾਤ ਰਾਹੀਂ ਹੱਲ ਕਰ ਸਕਦੇ ਹਨ ਜਾਂ ਨਹੀਂ। ਇਸ ਮਾਮਲੇ ਸਬੰਧੀ ਅਗਲੀ ਸੁਣਵਾਈ ਅਗਸਤ ਦੇ ਤੀਜੇ ਹਫ਼ਤੇ ਹੋਣ ਦੀ ਸੰਭਾਵਨਾ ਹੈ।