1.9 C
Toronto
Sunday, November 23, 2025
spot_img
Homeਪੰਜਾਬਲਾਹੌਰ 'ਚ ਭਾਈ ਤਾਰੂ ਸਿੰਘ ਨਾਲ ਸਬੰਧਤ ਗੁਰਦੁਆਰੇ ਨੂੰ ਮਸਜਿਦ 'ਚ ਤਬਦੀਲ...

ਲਾਹੌਰ ‘ਚ ਭਾਈ ਤਾਰੂ ਸਿੰਘ ਨਾਲ ਸਬੰਧਤ ਗੁਰਦੁਆਰੇ ਨੂੰ ਮਸਜਿਦ ‘ਚ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ

Image Courtesy :jagbani(punjabkesar)

ਕੈਪਟਨ ਅਮਰਿੰਦਰ ਨੇ ਪਾਕਿ ਦੀ ਇਸ ਕਾਰਵਾਈ ਦੀ ਕੀਤੀ ਨਿਖੇਧੀ
ਅੰਮ੍ਰਿਤਸਰ/ਬਿਊਰੋ ਨਿਊਜ਼
ਲਾਹੌਰ ਵਿਚ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਦੇ ਅਸਥਾਨ ਗੁਰਦੁਆਰਾ ਸ੍ਰੀ ਸ਼ਹੀਦੀ ਅਸਥਾਨ ਨੂੰ ਮਸਜਿਦ ਵਿਚ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਇਸੇ ਦੌਰਾਨ ਮਜ਼ਾਰ ਦੇ ਕਰਤਾ ਧਰਤਾ ਨੇ ਸਿੱਖਾਂ ਨੂੰ ਧਮਕੀ ਦਿੰਦਿਆਂ ਕਿਹਾ ਕਿ ਪਾਕਿਸਤਾਨ ਇਕ ਇਸਲਾਮਕ ਦੇਸ਼ ਹੈ ਤੇ ਇਹ ਸਿਰਫ ਮੁਸਲਮਾਨਾਂ ਲਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦੁਆਰਾ ਸ੍ਰੀ ਸ਼ਹੀਦੀ ਅਸਥਾਨ ਨੂੰ ਮਸਜਿਦ ਵਿਚ ਤਬਦੀਲ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਕੈਪਟਨ ਅਮਰਿੰਦਰ ਨੇ ਇਸ ਸਬੰਧੀ ਟਵੀਟ ਕਰਕੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਦੇ ਅਸਥਾਨ ਗੁਰਦੁਆਰਾ ਸ੍ਰੀ ਸ਼ਹੀਦੀ ਅਸਥਾਨ ਦੇ ਮਾਮਲੇ ਵਿਚ ਪਾਕਿਸਤਾਨ ਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਸ਼ਹੀਦਾਂ ਨਾਲ ਸਬੰਧਤ ਅਸਥਾਨਾਂ ‘ਤੇ ਕਬਜ਼ਾ ਕਰੀ ਬੈਠੇ ਕੁੱਝ ਲੋਕਾਂ ਤੋਂ ਇਹ ਕਬਜ਼ੇ ਛੁਡਾਏ ਜਾਣ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ਵਿਚ ਭਾਰਤ ਸਰਕਾਰ ਨੂੰ ਵੀ ਅਪੀਲ ਕਰਦੇ ਹਨ।

RELATED ARTICLES
POPULAR POSTS