ਕੈਪਟਨ ਸਰਕਾਰ ਦੇ ਮੰਤਰੀਆਂ ਨੂੰ ਭੇਜਣਗੇ ਮੋਬਾਇਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਮੋਬਾਇਲ ਭੱਤਿਆਂ ਦੀ 50 ਫ਼ੀਸਦੀ ਕਟੌਤੀ ਕਰਨ ਤੋਂ ਔਖੇ ਵੱਖ-ਵੱਖ ਵਿਭਾਗਾਂ ਦੇ ਫੀਲਡ ਕਾਮੇ ਪੂਰੇ ਪੰਜਾਬ ਅੰਦਰ ਰੋਸ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਲਈ ਮੋਬਾਇਲ ਭੇਜਣਗੇ। ਇਸ ਸਬੰਧੀ ਮੁਲਾਜ਼ਮ ਜਥੇਬੰਦੀ ਪੀਡਬਲਯੂਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਪੰਜਾਬ ਦੇ ਆਗੂਆਂ ਨੇ ਕੈਪਟਨ ਸਰਕਾਰ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀ ਅਤੇ ਵਿਧਾਇਕ 15-15 ਹਜ਼ਾਰ ਦੇ ਨਿਗੂਣੇ ਮੋਬਾਇਲ ਭੱਤੇ ਲੈ ਰਹੇ ਹਨ ਜਿਸ ਕਰਕੇ ਉਹ ਮੋਬਾਇਲ ਨਹੀਂ ਲੈ ਸਕਦੇ। ਇਸ ਕਰਕੇ ਮੁਲਾਜ਼ਮਾਂ ਨੇ ਫ਼ੈਸਲਾ ਕੀਤਾ ਹੈ ਕਿ ਬਹੁਤ ਘੱਟ ਤਨਖ਼ਾਹਾਂ-ਭੱਤਿਆਂ ‘ਤੇ ਕੰਮ ਕਰਦੇ ਇਨ੍ਹਾਂ ਕੈਪਟਨ ਸਰਕਾਰ ਦੇ ਮੰਤਰੀਆਂ ਨੂੰ ਆਪਣੇ ਪੁਰਾਣੇ ਮੋਬਾਇਲ ਦੇ ਦਿੱਤੇ ਜਾਣ ਕਿਉਂਕਿ ਉਨ੍ਹਾਂ ਦਾ ਮੋਬਾਇਲ ਭੱਤਾ ਇਸ ਸਰਕਾਰ ਨੂੰ ਰੜਕਦਾ ਸੀ ਜਿਸ ਵਿਚ ਕਟੌਤੀ ਕਰ ਦਿੱਤੀ ਗਈ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦਾ ਬਾਕੀ ਮੋਬਾਈਲ ਭੱਤਾ ਕੱਟ ਕੇ ਵੀ ਮੰਤਰੀਆਂ ਤੇ ਅਧਿਕਾਰੀਆਂ ਦਾ ਭੱਤਾ ਵਧਾ ਦਿੱਤਾ ਜਾਵੇ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …