
ਸੂਬੇ ‘ਚ ਕਰੋਨਾ ਦੇ ਮਾਮਲੇ ਸਾਢੇ 14 ਹਜ਼ਾਰ ਤੱਕ ਅੱਪੜੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 14 ਹਜ਼ਾਰ ਤੱਕ ਅੱਪੜ ਗਈ ਹੈ ਅਤੇ 9 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 4500 ਦੇ ਕਰੀਬ ਹੈ ਅਤੇ 329 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਉਧਰ ਦੂਜੇ ਪਾਸੇ ਪੰਜਾਬ ਸਰਕਾਰ ਨੇ ਕਰੋਨਾ ਕਾਰਨ ਆਈ ਆਰਥਿਕ ਗਿਰਾਵਟ ਵਿਚੋਂ ਉਭਰਨ ਲਈ ਕਰਮਚਾਰੀਆਂ ਦੇ ਮੋਬਾਇਲ ਭੱਤਿਆਂ ਵਿਚ 50 ਫੀਸਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ ਗੱਡੀਆਂ ‘ਤੇ ਹਾਈ ਸਕਿਓਰਿਟੀ ਨੰਬਰ ਨਾ ਲਗਾਉਣ ਵਾਲਿਆਂ ਨੂੰ 2 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ, ਜਿਹੜਾ ਕਿ 1 ਅਕਤੂਬਰ ਤੋਂ ਲਾਗੂ ਹੋ ਜਾਵੇਗਾ। ਸਰਕਾਰ ਨੇ ਹੁਣ ਵੱਖ-ਵੱਖ ਵਿਭਾਗਾਂ ਦੀ ਲੰਬਿਤ ਕਰੋੜਾਂ ਦੀ ਰਾਸ਼ੀ ਨੂੰ ਵਸੂਲਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਕਰਮਚਾਰੀਆਂ ਦੇ ਮੋਬਾਇਲ ਫੋਨ ਭੱਤਿਆਂ ‘ਚ ਹੋਈ ਕਟੌਤੀ ਦਾ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਨੇ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ।