ਅੰਮ੍ਰਿਤਸਰ/ਬਿਊਰੋ ਨਿਊਜ਼
ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿਚ ਸਥਿਤ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਅਸਥਾਨ ‘ਤੇ ਕਬਜ਼ਾ ਕਰਨ ਦੀ ਨੀਅਤ ਰੱਖਣ ਵਾਲੇ ਸੋਹੇਲ ਬੱਟ ਨੂੰ ਓਕਾਫ਼ ਬੋਰਡ ਦੇ ਸਕੱਤਰ ਦੀ ਸ਼ਿਕਾਇਤ ‘ਤੇ ਸਥਾਨਕ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੋਹੇਲ ਵੱਲੋਂ ਸਿੱਖ ਭਾਈਚਾਰੇ ਨੂੰ ਉਲਟਾ ਧਮਕੀਆਂ ਵੀ ਦਿੱਤੀਆਂ ਗਈਆਂ ਸਨ। ਧਿਆਨ ਰਹੇ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਜਿਨ੍ਹਾਂ ਨਾਲ ਪੂਰੇ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਨ੍ਹਾਂ ਇਤਿਹਾਸਕ ਅਸਥਾਨਾਂ ਵਿੱਚੋਂ ਹੀ ਇਕ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਅਸਥਾਨ ਵੀ ਹੈ। ਭਾਈ ਤਾਰੂ ਸਿੰਘ ਦੇ ਅਸਥਾਨ ਨੂੰ ਕੁਝ ਲੋਕਾਂ ਵੱਲੋਂ ਆਪਣੇ ਕਬਜ਼ੇ ਵਿਚ ਲੈਣ ਦੀਆਂ ਖਬਰਾਂ ਤੋਂ ਬਾਅਦ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
Check Also
ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ
ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸਬੰਧਤ ਮੁੱਦੇ ਉਠਾਏ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ …