Breaking News
Home / ਭਾਰਤ / ਕੇਂਦਰੀ ਮੰਤਰੀ ਮੰਡਲ ਵੱਲੋਂ ਨਵੀਂ ਕੌਮੀ ਸਿੱਖਿਆ ਨੀਤੀ ਨੂੰ ਪ੍ਰਵਾਨਗੀ

ਕੇਂਦਰੀ ਮੰਤਰੀ ਮੰਡਲ ਵੱਲੋਂ ਨਵੀਂ ਕੌਮੀ ਸਿੱਖਿਆ ਨੀਤੀ ਨੂੰ ਪ੍ਰਵਾਨਗੀ

ਹੁਣ ਸਿੱਖਿਆ ਮੰਤਰਾਲੇ ਦੇ ਨਾਂ ਨਾਲ ਜਾਣਿਆ ਜਾਵੇਗਾ ਮਨੁੱਖੀ ਸਰੋਤ ਅਤੇ ਵਿਕਾਸ ਮੰਤਰਾਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦਾ ਨਾਂ ਬਦਲ ਕੇ ਸਿੱਖਿਆ ਮੰਤਰਾਲਾ ਕਰ ਦਿੱਤਾ ਹੈ। ਇਹ ਫ਼ੈਸਲਾ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਬੈਠਕ ਵਿਚ ਲਿਆ ਗਿਆ। ਇਸ ਦੌਰਾਨ ਸਰਕਾਰ ਨੇ ਨਵੀਂ ਸਿੱਖਿਆ ਨੀਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਮਨੁੱਖੀ ਵਿਕਾਸ ਵਿਭਾਗ ਦੇ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ “ਨੀਤੀ ਦਾ ਖਰੜਾ ਪ੍ਰਵਾਨ ਕਰ ਲਿਆ ਗਿਆ ਹੈ। ਮੰਤਰਾਲੇ ਦਾ ਨਾਮ ਬਦਲ ਕੇ ਸਿੱਖਿਆ ਮੰਤਰਾਲਾ ਕਰ ਦਿੱਤਾ ਗਿਆ ਹੈ।” ਨਵੀਂ ਸਿੱਖਿਆ ਨੀਤੀ 2014 ਦੀਆਂ ਆਮ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਮੈਨੀਫੈਸਟੋ ਦਾ ਹਿੱਸਾ ਸੀ। ਖਰੜਾ ਤਿਆਰ ਕਰਨ ਵਾਲੇ ਮਾਹਰਾਂ ਨੇ ਸਾਬਕਾ ਕੈਬਨਿਟ ਸਕੱਤਰ ਟੀ.ਐੱਸ.ਆਰ. ਸੁਬਰਾਮਨੀਅਮ ਦੀ ਅਗਵਾਈ ਵਾਲੇ ਪੈਨਲ ਦੀ ਰਿਪੋਰਟ ਨੂੰ ਵੀ ਧਿਆਨ ਵਿੱਚ ਰੱਖਿਆ।

Check Also

ਬਿਹਾਰ ’ਚ ਸਰਕਾਰੀ ਨੌਕਰੀ ਲਈ ਡੋਮੀਸਾਈਲ ਪਾਲਿਸੀ ਲਾਗੂ

  ਹੁਣ ਬਿਹਾਰ ਦੀਆਂ ਮਹਿਲਾਵਾਂ ਨੂੰ ਮਿਲੇਗਾ 35 ਪ੍ਰਤੀਸ਼ਤ ਰਾਖਵਾਂਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੀ …