8 C
Toronto
Monday, May 11, 2026
spot_img
Homeਪੰਜਾਬ'ਆਪ' ਵਲੋਂ ਸਮਾਜਿਕ ਦੂਰੀ ਦੀ ਉਲੰਘਣਾ ਦਾ ਮਾਮਲਾ ਹਾਈਕੋਰਟ ਪੁੱਜਾ

‘ਆਪ’ ਵਲੋਂ ਸਮਾਜਿਕ ਦੂਰੀ ਦੀ ਉਲੰਘਣਾ ਦਾ ਮਾਮਲਾ ਹਾਈਕੋਰਟ ਪੁੱਜਾ

Image Courtesy : ਏਬੀਪੀ ਸਾਂਝਾ

ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਸੀ ਵੱਡਾ ਇਕੱਠ
ਚੰਡੀਗੜ੍ਹ/ਬਿਊਰੋ ਨਿਊਜ਼
ਸਮਾਜਿਕ ਦੂਰੀ ਦੀ ਪਾਲਣਾ ਨਾ ਕਰਨ ਕਾਰਨ ਆਮ ਆਦਮੀ ਪਾਰਟੀ ਲਈ ਮੁਸੀਬਤ ਖੜ੍ਹੀ ਹੁੰਦੀ ਨਜ਼ਰ ਆ ਰਹੀ ਹੈ। ਇਕੱਠ ਕਰਨ ਦੀ ਮਨਾਹੀ ਦੇ ਬਾਵਜੂਦ ਪਾਰਟੀ ਦੀ ਸੀਨੀਅਰ ਸੂਬਾਈ ਲੀਡਰਸ਼ਿਪ ਵਲੋਂ ਚੰਡੀਗੜ੍ਹ ਹੈੱਡਕੁਆਟਰ ਵਿਖੇ ਪ੍ਰੈੱਸ ਕਾਨਫ਼ਰੰਸ ਵਿਚ ਵੱਡਾ ਇਕੱਠ ਕੀਤਾ ਗਿਆ ਸੀ। ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਤੇ ਅਜੇ ਤੱਕ ਕਾਰਵਾਈ ਨਹੀਂ ਹੋਈ। ਸ਼ਿਕਾਇਤ ਕਰਤਾ ਨੇ ਅੱਜ ਪਾਰਟੀ ਨੂੰ ਹਾਈਕੋਰਟ ਵਿਚ ਘੜੀਸ ਲਿਆ ਹੈ। ‘ਆਪ’ ਦੀ ਇਸ ਉਲੰਘਣਾਮਈ ਕਾਰਵਾਈ ਪ੍ਰਤੀ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਇੱਕ ਪਟੀਸ਼ਨ ‘ਤੇ ਸੁਣਵਾਈ ਕਰਨ ਦੀ ਬੇਨਤੀ ਕੀਤੀ ਜਾ ਰਹੀ ਹੈ। ਇਹ ਮੰਗ ਪ੍ਰਵਾਨ ਹੋ ਗਈ ਤਾਂ ਪਟੀਸ਼ਨ ਦਾਖਲ ਕੀਤੀ ਜਾਵੇਗੀ ਅਤੇ ਫਿਰ ਨਿਯਮਿਤ ਸੁਣਵਾਈ ਹੋਣ ਦੀ ਸੰਭਾਵਨਾ ਹੈ।

RELATED ARTICLES
POPULAR POSTS