ਕੈਪਟਨ ਅਮਰਿੰਦਰ ਦੀ ਦੁਕਾਨਦਾਰਾਂ ਨੂੰ ਸਲਾਹ – ਮਠਿਆਈ ਤੇ ਰੱਖੜੀ ਖਰੀਦਣ ਵਾਲੇ ਗਾਹਕਾਂ ਨੂੰ ਮੁਫਤ ‘ਚ ਦਿਓ ਮਾਸਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 15 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਵੀ 10 ਹਜ਼ਾਰ ਦੇ ਕਰੀਬ ਹੈ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 4500 ਤੋਂ ਜ਼ਿਆਦਾ ਹੈ ਅਤੇ 350 ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਰੱਖੜੀ ਦੇ ਤਿਉਹਾਰ ਮੌਕੇ ਮਠਿਆਈਆਂ ਦੇ ਦੁਕਾਨਦਾਰਾਂ ਅਤੇ ਹੋਰ ਦੁਕਾਨ ਮਾਲਕਾਂ ਨੂੰ ਗਾਹਕਾਂ ਵਲੋਂ ਮਠਿਆਈ ਤੇ ਰੱਖੜੀਆਂ ਖ਼ਰੀਦਣ ਵੇਲੇ ਮੁਫ਼ਤ ਵਿਚ ਮਾਸਕ ਦੇਣ ਦੀ ਸਲਾਹ ਦਿੱਤੀ ਹੈ। ਕੈਪਟਨ ਦੀ ਇਹ ਅਪੀਲ ਚਾਰ ਦਿਨਾਂ ਪਹਿਲਾਂ ਕੀਤੇ ਗਏ ਉਸ ਐਲਾਨ ਤੋਂ ਬਾਅਦ ਆਈ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਦੋ ਅਗਸਤ ਨੂੰ ਰੱਖੜੀ ਦੇ ਤਿਉਹਾਰ ਤੋਂ ਇੱਕ ਦਿਨ ਪਹਿਲਾਂ ਯਾਨੀਕਿ ਐਤਵਾਰ ਨੂੰ ਮਠਿਆਈਆਂ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਜ਼ਿਕਰਯੋਗ ਹੈ ਕਿ ਕਰੋਨਾ ਦੇ ਚੱਲਦਿਆਂ ਐਤਵਾਰ ਨੂੰ ਪੰਜਾਬ ਵਿਚ ਸਾਰੀਆਂ ਦੁਕਾਨਾਂ ਮੁਕੰਮਲ ਤੌਰ ‘ਤੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖਾਂ ਨੂੰ ਸ਼ੋਸ਼ਲ ਮੀਡੀਆ ’ਤੇ ਫੈਲਾਏ ਜਾ ਰਹੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ
ਕਿਹਾ : ਧਰਮਾਂ ਪ੍ਰਤੀ ਗਲਤ ਸੋਚ ਰੱਖਣ ਵਾਲਾ ਵਿਅਕਤੀ ਕਿਸੇ ਵੀ ਧਰਮ ਦਾ ਪੈਰੋਕਾਰ ਨਹੀਂ …