![](https://parvasinewspaper.com/wp-content/uploads/2020/07/2018_11image_21_47_243500000brahmpura-ll-300x150.jpg)
ਕਿਹਾ – ਬਾਦਲਾਂ ਨੇ ਕੇਂਦਰ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਤੋਂ ਰੋਕਿਆ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਹੁਣ ਸਰਗਰਮੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਦਲ ਦੇ ਬਹੁਤੇ ਆਗੂ ਤਾਂ ਢੀਂਡਸਾ ਗਰੁੱਪ ਵਿਚ ਜਾ ਮਿਲੇ ਹਨ। ਇਸ ਦੌਰਾਨ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਖਿਆ ਹੈ ਕਿ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੂੰ ਛੱਡ ਕੇ ਕਿਸੇ ਵੀ ਸਿਆਸੀ ਪਾਰਟੀ ਨਾਲ ਏਕਤਾ ਕਰ ਸਕਦੀ ਹੈ। ਟਕਸਾਲੀਆਂ ਨੇ ਅੱਜ ਆਪਣਾ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਖੋਲ੍ਹਿਆ ਹੈ। ਇਸ ਮੌਕੇ ਬ੍ਰਹਮਪੁਰਾ ਹੋਰਾਂ ਨੇ ਇਲਜ਼ਾਮ ਲਗਾਇਆ ਕਿ ਬਾਦਲਾਂ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਮੇਂ ਸਿਰ ਕਰਵਾਉਣ ਤੋਂ ਕੇਂਦਰ ਸਰਕਾਰ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ‘ਤੇ ਇਲਜ਼ਾਮ ਲਾਇਆ ਕਿ ਉਹ ਡੇਰਾ ਸਿਰਸਾ ਨਾਲ ਰਲਿਆ ਹੋਇਆ ਹੈ। ਟਕਸਾਲੀ ਆਗੂਆਂ ਨੇ ਅਕਾਲ ਤਖ਼ਤ ਸਾਹਿਬ ਅਤੇ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸੁਖਬੀਰ ਬਾਦਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ।