ਕਰੋਨਾ ਪੀੜਤ ਵਿਅਕਤੀ 9 ਦਿਨਾਂ ਬਾਅਦ ਵਾਇਰਸ ਨਹੀਂ ਫੈਲਾ ਸਕਦਾ
ਵਾਸ਼ਿੰਗਟਨ/ਬਿਊਰੋ ਨਿਊਜ਼
ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 1 ਕਰੋੜ 72 ਲੱਖ ਤੋਂ ਪਾਰ ਹੋ ਗਿਆ ਅਤੇ 1 ਕਰੋੜ 7 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋ ਗਏ ਹਨ। ਸੰਸਾਰ ਭਰ ਵਿਚ ਕਰੋਨਾ ਮਹਾਂਮਾਰੀ ਨਾਲ 6 ਲੱਖ 70 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਕਰੋਨਾ ਨਾਲ ਸਭ ਤੋਂ ਜ਼ਿਆਦਾ ਪੀੜਤ ਦੇਸ਼ ਅਮਰੀਕਾ ਹੈ, ਜਿੱਥੇ ਕਰੋਨਾ ਮਰੀਜ਼ਾਂ ਦੀ ਗਿਣਤੀ 45 ਲੱਖ ਤੋਂ ਜ਼ਿਆਦਾ ਹੈ ਅਤੇ 1 ਲੱਖ 53 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਕਰੋਨਾ ਮਾਮਲਿਆਂ ਵਿਚ ਬ੍ਰਾਜ਼ੀਲ ਦੂਜੇ ਅਤੇ ਭਾਰਤ ਤੀਜੇ ਸਥਾਨ ‘ਤੇ ਹੈ।
ਇਸੇ ਦੌਰਾਨ ਕਰੋਨਾ ਵਾਇਰਸ ਬਾਰੇ ਯੂ.ਕੇ. ਦੇ ਅਧਿਐਨ ਵਿੱਚ ਇੱਕ ਨਵਾਂ ਖ਼ੁਲਾਸਾ ਹੋਇਆ ਹੈ। ਇਸ ਖੁਲਾਸੇ ਮੁਤਾਬਕ ਕਰੋਨਾ ਵਾਇਰਸ ਦਾ ਮਰੀਜ਼ 9 ਦਿਨਾਂ ਬਾਅਦ ਵਾਇਰਸ ਨਹੀਂ ਫੈਲਾ ਸਕਦਾ। ਇਹ ਖੁਲਾਸਾ ਯੂ.ਕੇ. ਵਿੱਚ 79 ਖੋਜਾਂ ਤੋਂ ਬਾਅਦ ਕੀਤਾ ਗਿਆ ਹੈ। ਖੋਜਕਰਤਾਵਾਂ ਦਾ ਕਹਿਣਾ ਹੈ ਕਿ ਇਹ ਨਤੀਜੇ ਹਸਪਤਾਲ ਵਿਚ ਮਰੀਜ਼ ਨੂੰ ਛੇਤੀ ਛੁੱਟੀ ਦੇਣ ‘ਚ ਮਦਦਗਾਰ ਹੋਣਗੇ ਅਤੇ ਡਾਕਟਰੀ ਸਹੂਲਤਾਂ ਮਿਲਣ ਨਾਲ ਵਧੇਰੇ ਲੋਕਾਂ ਨੂੰ ਲਾਭ ਹੋਵੇਗਾ।
Check Also
ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ …