ਪਾਕਿਸਤਾਨ ਨੂੰ ਭਾਰਤੀ ਮੁਸਲਮਾਨਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਸੰਸਦ ਨੂੰ ਕਸ਼ਮੀਰ ਦੀ ਹਾਲਾਤ ਬਾਰੇ ਜਾਣਕਾਰੀ ਦਿੱਤੀ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਜੰਮੂ ਕਸ਼ਮੀਰ ਸਰਕਾਰ ਨੂੰ ਹਰਸੰਭਵ ਸਹਾਇਤਾ ਦੇ ਰਹੀ ਹੈ। ਨਾਲ ਹੀ ਸੰਸਦ ਵਿਚ ਕਸ਼ਮੀਰ ‘ਤੇ ਚਰਚਾ ਹੋਣ ਨਾਲ ਸਰਕਾਰ ਦਾ ਭਰੋਸਾ ਵਧਿਆ ਹੈ।
ਗ੍ਰਹਿ ਮੰਤਰੀ ਨੇ ਪਾਕਿਸਤਾਨ ਸਬੰਧੀ ਸਖਤ ਸ਼ਬਦਾਂ ਵਿਚ ਕਿਹਾ ਹੈ ਕਿ ਸਾਡਾ ਗੁਆਂਢੀ ਦੇਸ਼ ਜਿਸਦਾ ਨਾਮ ਤਾਂ ਪਾਕਿਸਤਾਨ ਹੈ, ਪਰ ਉਸਦੀਆਂ ਹਰਕਤਾਂ ਨਾ-ਪਾਕ ਹਨ। ਰਾਜਨਾਥ ਸਿੰਘ ਨੇ ਕਿਹਾ ਪਾਕਿ ਨੂੰ ਭਾਰਤੀ ਮੁਸਲਮਾਨਾਂ ਦੀ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। ਇਥੋਂ ਦੇ ਮੁਸਲਮਾਨਾਂ ਦੀ ਚਿੰਤਾ ਭਾਰਤ ਖੁਦ ਕਰੇਗਾ। ਪਾਕਿਸਤਾਨ ਨੂੰ ਪਹਿਲਾਂ ਆਪਣਾ ਘਰ ਸੰਭਾਲਣਾ ਚਾਹੀਦਾ ਹੈ। ਰਾਜਨਾਥ ਸਿੰਘ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਵਿਚ ਬੁਰਹਾਨ ਵਾਨੀ ਮੁਜ਼ਾਹਦੀਨ ਦਾ ਕਮਾਂਡਰ ਸੀ। ਉਹ ਕਸ਼ਮੀਰ ਦੇ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਗੁੰਮਰਾਹ ਕਰਦਾ ਸੀ। ਉਸ ‘ਤੇ 15 ਮੁਕੱਦਮੇ ਦਰਜ ਸਨ।
Check Also
ਅਫ਼ਗਾਨਿਸਤਾਨ ’ਚ ਆਇਆ 5.8 ਦੀ ਤੀਬਰਤਾ ਵਾਲਾ ਭੁਚਾਲ
ਜੰਮੂ-ਕਸ਼ਮੀਰ ਅਤੇ ਦਿੱਲੀ ਐਨਸੀਆਰ ਵੀ ਝਟਕੇ ਕੀਤੇ ਗਏ ਮਹਿਸੂਸ ਨਵੀਂ ਦਿੱਲੀ/ਬਿਊਰੋ ਨਿਊਜ਼ : ਅਫ਼ਗਾਨਿਸਤਾਨ ਵਿਚ …