Breaking News
Home / ਭਾਰਤ / ਚੌਟਾਲਾ ਨੇ ਆਖਿਆ – ਐਸ.ਵਾਈ.ਐਲ. ਦੇ ਪਾਣੀ ‘ਤੇ ਹਰਿਆਣਾ ਦਾ ਹੱਕ

ਚੌਟਾਲਾ ਨੇ ਆਖਿਆ – ਐਸ.ਵਾਈ.ਐਲ. ਦੇ ਪਾਣੀ ‘ਤੇ ਹਰਿਆਣਾ ਦਾ ਹੱਕ

ਕਿਹਾ – ਸੁਪਰੀਮ ਕੋਰਟ ਵੀ ਹਰਿਆਣਾ ਦੇ ਹੱਕ ਦੇ ਚੁੱਕਾ ਹੈ ਫੈਸਲਾ
ਸਿਰਸਾ/ਬਿਊਰੋ ਨਿਊਜ਼
ਇੰਡੀਅਨ ਨੈਸ਼ਨਲ ਲੋਕ ਦਲ ਦੇ ਸੁਪਰੀਮੋ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਕਿਹਾ ਹੈ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਪਾਣੀ ‘ਤੇ ਹਰਿਆਣਾ ਦਾ ਹੱਕ ਹੈ। ਸਿਰਸਾ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਚੌਟਾਲਾ ਨੇ ਕਿਹਾ ਕਿ ਹਰਿਆਣਾ ਪੰਜਾਬ ਤੋਂ ਆਪਣਾ ਹੱਕ ਹੀ ਮੰਗ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੀ ਹਰਿਆਣਾ ਦੇ ਪੱਖ ਵਿੱਚ ਫੈਸਲਾ ਦੇ ਚੁੱਕਾ ਹੈ ਅਤੇ ਸੁਪਰੀਮ ਕੋਰਟ ਨੂੰ ਦਖਲ ਦੇ ਕੇ ਦੋਵਾਂ ਸੂਬਾ ਸਰਕਾਰਾਂ ਕੋਲੋਂ ਫੈਸਲਾ ਲਾਗੂ ਕਰਵਾਉਣਾ ਚਾਹੀਦਾ ਹੈ। ਧਿਆਨ ਰਹੇ ਕਿ ਓਮ ਪ੍ਰਕਾਸ਼ ਚੌਟਾਲਾ ਅਧਿਆਪਕ ਭਰਤੀ ਘੋਟਾਲੇ ਵਿਚ ਤਿਹਾੜ ਜੇਲ੍ਹ ਵਿਚ ਸਜ਼ਾ ਭੁਗਤ ਰਹੇ ਹਨ ਤੇ ਪੈਰੋਲ ‘ਤੇ ਆਏ ਹੋਏ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਨੂੰ ਕਿਹਾ ਸੀ ਕਿ ਐਸ.ਵਾਈ.ਐਲ. ਦਾ ਮਾਮਲਾ ਆਪਸ ਵਿਚ ਗੱਲਬਾਤ ਕਰਕੇ ਨਜਿੱਠਿਆ ਜਾਵੇ।

Check Also

‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਕੁੱਟਮਾਰ

ਮਾਲੀਵਾਲ ਨੇ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ’ਤੇ ਕੁੱਟਮਾਰ ਕਰਨ ਦਾ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ …