ਹੁਣ ਡੀਜ਼ਲ ਦੀ ਕੀਮਤ 82 ਤੋਂ ਘਟ ਕੇ 73 ਰੁਪਏ ਪ੍ਰਤੀ ਲੀਟਰ ਹੋਈ
ਨਵੀਂ ਦਿੱਲੀ/ਬਿਊਰੋ ਨਿਊਜ਼
ਸਰਕਾਰੀ ਤੇਲ ਕੰਪਨੀਆਂ ਵੱਲੋਂ ਪਿਛਲੇ ਦਿਨਾਂ ਦੌਰਾਨ ਪੈਸੇ-ਪੈਸੇ ਕਰਕੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਸੀ। ਇਸਦੇ ਚੱਲਦਿਆਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਦਿੱਲੀ ਵਾਸੀਆਂ ਨੂੰ ਕੁਝ ਰਾਹਤ ਦੇ ਦਿੱਤੀ ਹੈ ਤੇ ਡੀਜ਼ਲ ਉਪਰ ਵੈਟ 30 ਫੀਸਦ ਤੋਂ ਘਟਾ ਕੇ 16.75 ਫੀਸਦ ਕਰ ਦਿੱਤਾ। ਇਹ ਫੈਸਲਾ ਕੇਜਰੀਵਾਲ ਦੀ ਅਗਵਾਈ ਵਿਚ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ। ਸਰਕਾਰ ਦੇ ਫ਼ੈਸਲੇ ਨਾਲ ਹੁਣ ਦਿੱਲੀ ਵਿੱਚ ਡੀਜ਼ਲ ਦੀ ਕੀਮਤ 82 ਰੁਪਏ ਤੋਂ ਘੱਟ ਕੇ 73.64 ਰੁਪਏ ਪ੍ਰਤੀ ਲੀਟਰ ਰਹਿ ਗਈ ਹੈ।ਧਿਆਨ ਰਹੇ ਕਿ ਕੇਜਰੀਵਾਲ ਨੇ ਵੈਟ ‘ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਟੌਤੀ ਕਰਕੇ ਦਿੱਲੀ ਵਾਸੀਆਂ ਨੂੰ ਰਾਹਤ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਵੀ ਕੋਈ ਅਜਿਹਾ ਕਦਮ ਚੁੱਕੇਗੀ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਕੁਝ ਰਾਹਤ ਮਿਲ ਸਕੇ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …