![](https://parvasinewspaper.com/wp-content/uploads/2020/07/index-3-300x118.jpg)
ਚੰਨੀ ਨੇ ਕਿਹਾ – 24 ਸਤੰਬਰ ਤੋਂ 30 ਸਤੰਬਰ ਤੱਕ ਲਗਾਏ ਜਾਣਗੇ ਰੁਜ਼ਗਾਰ ਮੇਲੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ‘ਘਰ-ਘਰ ਰੁਜ਼ਗਾਰ ਯੋਜਨਾ’ ਤਹਿਤ ਸੂਬੇ ਦੇ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਵੇਗੀ। ਇਸ ਸਬੰਧੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਭਰ ਵਿਚ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੁਜ਼ਗਾਰ ਮੇਲਾ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ-19 ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਰੁਜ਼ਗਾਰ ਮੇਲਿਆਂ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ। ਚੰਨੀ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਇਸ ਸਾਲ ਇਨ੍ਹਾਂ ਰੋਜ਼ਗਾਰ ਮੇਲਿਆਂ ਲਈ ਵਰਚੁਅਲ ਅਤੇ ਫਿਜ਼ੀਕਲ ਦੋਵੇਂ ਪਲੇਟਫਾਰਮ ਵਰਤੇ ਜਾਣਗੇ।