ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਲੜਕੇ ਰਣਇੰਦਰ ਸਿੰਘ ਪੰਜਾਬ ਦੀ ਸਰਗਰਮ ਸਿਆਸਤ ਵਿਚ ਵਾਪਸੀ ਕਰਨ ਜਾ ਰਹੇ ਹਨ। ਕਾਂਗਰਸ ਦੀ ਨਵੀਂ ਗਠਿਤ ਹੋਣ ਵਾਲੀ ਟੀਮ ਵਿਚ ਉਨ੍ਹਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਪਾਰਟੀ ਉਪ ਪ੍ਰਧਾਨ ਬਣਾਇਆ ਜਾ ਸਕਦਾ ਹੈ। ਉਹ ਪਿਛਲੇ ਪੰਜ ਸਾਲਾਂ ਤੋਂ ਵੀ ਜ਼ਿਆਦਾ ਸਮੇਂ ਤੋਂ ਸਿਆਸਤ ਵਿਚ ਸ਼ਾਂਤ ਹਨ। ਕਾਂਗਰਸ ਦੀ ਨਵੀਂ ਟੀਮ ਵਿਚ ਮੰਤਰੀਆਂ, ਬੋਰਡ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਤੇ ਸਰਕਾਰ ਵਿਚ ਅਹੁਦਿਆਂ ‘ਤੇ ਬੈਠੇ ਆਗੂਆਂ ਨੂੰ ਸੰਗਠਨ ਵਿਚ ਜਗ੍ਹਾ ਨਹੀਂ ਦਿੱਤੀ ਗਈ ਹੈ।
ਉਥੇ ਹੀ ਮੰਡੀ ਬੋਰਡ ਦੇ ਚੇਅਰਮੈਨ ਤੇ ਪਾਰਟੀ ਦੇ ਸੀਨੀਅਰ ਆਗੂ ਲਾਲ ਸਿੰਘ ਦੀ ਸੰਗਠਨ ਤੋਂ ਛੁੱਟੀ ਤੈਅ ਹੋ ਗਈ ਹੈ। ਲਾਲ ਸਿੰਘ ਹਾਲੇ ਕਾਂਗਰਸ ਕਾਰਜਕਾਰਨੀ ਵਿਚ ਕੇਵਲ ਸੀਨੀਅਰ ਵਾਈਸ ਪ੍ਰੈਜੀਡੈਂਟ ਹਨ। 2019 ਦੀਆਂ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਨੇ ਹੀ ਪਾਰਟੀ ਦੀ ਕਮਾਨ ਸੰਭਾਲੀ ਸੀ। ਨਵੀਂ ਕਾਰਜਕਾਰਨੀ ਵਿਚ ਵਿਧਾਇਕਾਂ ਨੂੰ ਸੂਬੇ ਦੀ ਕਾਰਜਕਾਰਨੀ ਵਿਚ ਸ਼ਾਮਲ ਨਹੀਂ ਕੀਤਾ ਗਿਆ ਹੈ। ਉਥੇ ਹੀ ਕਾਰਜਕਾਰਨੀ ਦੇ ਅਕਾਰ ਨੂੰ ਵੀ ਛੋਟਾ ਕੀਤਾ ਗਿਆ ਹੈ। ਭੰਗ ਕੀਤੀ ਗਈ ਕਾਰਜਕਾਰਨੀ ਵਿਚ 41 ਵਾਈਸ ਪ੍ਰੈਜੀਡੈਂਟ ਸਨ। ਇਨ੍ਹਾਂ ਦੀ ਗਿਣਤੀ ਨੂੰ ਘਟਾ ਕੇ 20 ਦੇ ਕਰੀਬ ਕਰ ਦਿੱਤਾ ਗਿਆ ਹੈ।
ਨਵੀਂ ਕਾਰਜਕਾਰਨੀ ਵਿਚ ਰਣਇੰਦਰ ਦੀ ਸਿੱਧੀ ਵਾਪਸੀ ਹੋਣ ਜਾ ਰਹੀ ਹੈ। ਉਹ 2009 ਵਿਚ ਬਠਿੰਡਾ ਤੋਂ ਲੋਕ ਸਭਾ ਚੋਣ ਲੜੇ ਸਨ, ਜਿਸ ਵਿਚ ਉਨ੍ਹਾਂ ਨੂੰ ਹਰਸਿਮਰਤ ਕੌਰ ਬਾਦਲ ਕੋਲੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 2012 ਵਿਚ ਉਨ੍ਹਾਂ ਪਟਿਆਲਾ ਜ਼ਿਲ੍ਹੇ ਦੀ ਸਮਾਣਾ ਵਿਧਾਨ ਸਭਾ ਸੀਟ ਤੋਂ ਮੁੜ ਕਿਸਮਤ ਅਜਮਾਈ ਸੀ। ਇਸ ਚੋਣਾਂ ਵਿਚ ਵੀ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਚੋਣ ਵਿਚ ਹਾਰ ਤੋਂ ਬਾਅਦ ਉਨ੍ਹਾਂ ਸਿਆਸਤ ਤੋਂ ਦੂਰੀ ਬਣਾ ਲਈ ਸੀ। ਹਾਲਾਂਕਿ ਇਸ ਦੌਰਾਨ ਉਹ ਸਮੇਂ-ਸਮੇਂ ‘ਤੇ ਆਪਣੀ ਮਾਂ ਤੇ ਪਂਿਟਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨਾਲ ਜ਼ਰੂਰ ਜੁੜੇ ਰਹੇ, ਪਰ ਜ਼ਿਆਦਾ ਸਰਗਰਮੀ ਉਨ੍ਹਾਂ ਨੇ ਸ਼ੂਟਿੰਗ ਐਸੋਸੀਏਸ਼ਨ ਵਿਚ ਹੀ ਦਿਖਾਈ। ਉਹ ਅੰਤਰਰਾਸ਼ਟਰੀ ਨਿਸ਼ਾਨੇਬਾਜ਼ੀ ਖੇਡ ਮਹਾਂਸੰਘ ਦੇ ਉਪ ਪ੍ਰਧਾਨ ਹਨ। ਉਹ 2019 ਦੀਆਂ ਲੋਕ ਸਭਾ ਚੋਣਾਂ ਵਿਚ ਥੋੜ੍ਹੇ ਸਰਗਰਮ ਹੋਏ ਸਨ ਤੇ ਉਨ੍ਹਾਂ ਨੇ ਚੋਣ ਦੀ ਕਮਾਨ ਸੰਭਾਲ ਰਹੇ ਲਾਲ ਸਿੰਘ ਨਾਲ ਪੰਜਾਬ ਦੇ ਕਾਂਗਰਸ ਭਵਨ ਨੂੰ ਸਾਂਝਾ ਕਰਨਾ ਸ਼ੁਰੂ ਕਰ ਦਿੱਤਾ ਸੀ, ਪਰ ਚੋਣਾਂ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੇ ਭਵਨ ਜਾਣਾ ਬੰਦ ਕਰ ਦਿੱਤਾ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …