-1.6 C
Toronto
Wednesday, December 24, 2025
spot_img
Homeਹਫ਼ਤਾਵਾਰੀ ਫੇਰੀਪਾਣੀ ਦੇ ਮੁੱਦੇ 'ਤੇ ਪੰਜਾਬ ਵਿਚ ਆ ਸਕਦੈ ਸਿਆਸੀ ਉਬਾਲ

ਪਾਣੀ ਦੇ ਮੁੱਦੇ ‘ਤੇ ਪੰਜਾਬ ਵਿਚ ਆ ਸਕਦੈ ਸਿਆਸੀ ਉਬਾਲ

Image Courtesy :punjabipost

ਚੰਡੀਗੜ੍ਹ : ਸਤਲੁਜ ਯਮੁਨਾ ਲਿੰਕ ਨਹਿਰ ਦੇ ਜ਼ਖਮ ਇਕ ਵਾਰ ਫਿਰ ਅੱਲੇ ਹੋਣ ਲੱਗੇ ਹਨ। ਪਾਣੀ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਇਕ ਵਾਰ ਫਿਰ ਆਹਮੋ-ਸਾਹਮਣੇ ਹੋਣ ਦੇ ਸੰਕੇਤ ਪੈਦਾ ਹੋ ਗਏ ਹਨ। ਪੰਜਾਬ ਦੀਆਂ ਸਮੁੱਚੀਆਂ ਪਾਰਟੀਆਂ ਨੇ ਇਕ ਸੁਰ ਵਿਚ ਕਿਹਾ ਹੈ ਕਿ ਪੰਜਾਬ ਕੋਲ ਹੁਣ ਵਾਧੂ ਪਾਣੀ ਨਹੀਂ ਹੈ ਅਤੇ ਪੰਜਾਬ ਸਰਕਾਰ ਨੂੰ ਤਕੜਾ ਹੋ ਕੇ ਆਪਣਾ ਪੱਖ ਸੁਪਰੀਮ ਕੋਰਟ ਅਤੇ ਕੇਂਦਰ ਸਰਕਾਰ ਕੋਲ ਰੱਖਣਾ ਚਾਹੀਦਾ ਹੈ। ਜਿੱਥੇ, ਪੰਜਾਬ ਦੀਆਂ ਸਿਆਸੀ ਪਾਰਟੀਆਂ ਵਲੋਂ ਪੰਜਾਬ ਦਾ ਪੱਖ ਪੂਰਿਆ ਜਾ ਰਿਹਾ ਹੈ, ਉਥੇ ਹਰਿਆਣਾ ਦੇ ਨੇਤਾ ਪਾਣੀ ਹਰ ਹਾਲਤ ਵਿਚ ਲੈਣ ਦੀ ਬਿਆਨਬਾਜ਼ੀ ਕਰਨ ਲੱਗੇ ਹਨ। ਸੁਪਰੀਮ ਕੋਰਟ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਸੰਵੇਦਨਸ਼ੀਲ ਮੁੱਦੇ ‘ਤੇ ਪੰਜਾਬ ਤੇ ਹਰਿਆਣਾ ਨੂੰ ਖੁਦ ਬੈਠ ਕੇ ਮਸਲੇ ਦਾ ਹੱਲ ਕੱਢਣ ਨੂੰ ਕਿਹਾ ਹੈ।
ਕਾਂਗਰਸ ਪੰਜਾਬੀਆਂ ਦੇ ਨਾਲ ਖੜ੍ਹੀ ਹੈ : ਸੁਨੀਲ ਜਾਖੜ
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਕਾਂਗਰਸ ਪੰਜਾਬੀਆਂ ਨਾਲ ਖੜ੍ਹੀ ਹੈ। ਜਾਖੜ ਨੇ ਕਿਹਾ ਕਿ ਰਾਇਪੇਰੀਅਨ ਸਿਧਾਂਤ ਦੀ ਉਲੰਘਣਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਕਈ ਵਾਰ ਆਖ ਚੁੱਕੇ ਹਨ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ। ਕੈਪਟਨ ਨੇ ਪਿਛਲੀ ਸਰਕਾਰ ਦੌਰਾਨ ਪਹਿਲਾਂ ਹੀ ਪਾਣੀਆਂ ਦੇ ਸਮਝੌਤੇ ਰੱਦ ਕਰ ਦਿੱਤੇ ਸਨ।
ਅਕਾਲੀ ਦਲ ਹਰ ਲੜਾਈ ਲੜਨ ਲਈ ਤਿਆਰ
ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪਾਣੀਆਂ ਦੀ ਲੜਾਈ ਅੱਗੇ ਹੋ ਕੇ ਲੜੀ ਹੈ। ਡਾ. ਚੀਮਾ ਨੇ ਕਿਹਾ ਕਿ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਤਾਂ ਕਿਸਾਨਾਂ ਨੂੰ ਐਸਵਾਈਐਲ ਵਾਲੀ ਜ਼ਮੀਨ ਵਾਪਸ ਕਰਕੇ ਵੱਡਾ ਫੈਸਲਾ ਕੀਤਾ।
ਪੰਜਾਬ ਕੋਲ ਪਾਣੀ ਨਹੀਂ : ਅਸ਼ਵਨੀ ਕੁਮਾਰ
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਕੁਮਾਰ ਦਾ ਕਹਿਣਾ ਹੈ ਕਿ 50 ਸਾਲ ਪਹਿਲਾਂ ਹਾਲਾਤ ਹੋਰ ਸਨ ਅਤੇ ਹੁਣ ਹਾਲਾਤ ਬਦਲ ਚੁੱਕੇ ਹਨ। ਸ਼ਰਮਾ ਨੇ ਕਿਹਾ ਕਿ ਅੱਜ ਪੰਜਾਬ ਕੋਲ ਪਾਣੀ ਨਹੀਂ ਹੈ ਤੇ ਇਨ੍ਹਾਂ ਹਾਲਾਤ ਵਿਚ ਕਿਵੇਂ ਪਾਣੀ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹਨ, ਪਰ ਹੁਣ ਹਾਲਾਤ ਬਦਲੇ ਹੋਏ ਹਨ।
‘ਆਪ’ ਸਰਕਾਰ ਨਾਲ ਸਹਿਯੋਗ ਲਈ ਤਿਆਰ
ਇਕ ਅਰਸਾ ਪਹਿਲਾਂ ਪਾਣੀ ਦੇ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਮੀਟਿੰਗ ਦੌਰਾਨ ਸਾਰੀਆਂ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਤੇ ਪਾਣੀ ਬਚਾਉਣ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਸੀ। ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸਰਕਾਰ ਨਾਲ ਪੂਰਾ ਸਹਿਯੋਗ ਕਰਨ ਲਈ ਤਿਆਰ ਹੈ।

RELATED ARTICLES
POPULAR POSTS