ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਇਹ ਚਰਚਾ ਜ਼ੋਰਾਂ ‘ਤੇ ਹੈ। ਉਧਰ, ‘ਆਪ’ ਨੇ ਵੀ ਕਿਹਾ ਹੈ ਕਿ ਜੇਕਰ ਉਹ ਪਾਰਟੀ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ। ‘ਆਪ’ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਬਹੁਤ ਹੀ ਦਲੇਰੀ ਭਰਿਆ ਕਦਮ ਚੁੱਕਿਆ ਹੈ।
ਇਸ ਤੋਂ ਪਹਿਲਾਂ ਮੁੱਖ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ਕਈ ਵਾਰ ਸੰਕੇਤ ਦੇ ਚੁੱਕੇ ਹਨ ਕਿ ਉਹ ‘ਆਪ’ ਵਿੱਚ ਜਾ ਸਕਦੇ ਹਨ। ਸਿੱਧੂ ਦੇ ਅਚਾਨਕ ਅਸਤੀਫੇ ਦਾ ਇਹ ਹੀ ਅਰਥ ਕੱਢਿਆ ਜਾ ਰਿਹਾ ਹੈ ਕਿ ਉਹ ‘ਆਪ’ ਵਿੱਚ ਜਾਣਗੇ। ਜੇਕਰ ਸਿੱਧੂ ਜੋੜੀ ‘ਆਪ’ ਵਿੱਚ ਜਾਂਦੀ ਹੈ ਤਾਂ ਇਹ ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ ਹੋਏਗਾ। ਇਸ ਨਾਲ ਜਿੱਥੇ ਅਕਾਲੀ-ਭਾਜਪਾ ਨੂੰ ਵੱਡਾ ਝਟਕਾ ਲੱਗੇਗਾ, ਉੱਥੇ ‘ਆਪ’ ਨੂੰ ਕਾਫੀ ਸਿਆਸੀ ਲਾਹਾ ਮਿਲੇਗਾ। ਜੇਕਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਆਉਂਦੇ ਹਨ ਤਾਂ ਉਹ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਹੋ ਸਕਦੇ ਹਨ। ਇਸ ਤੋਂ ਇਲਾਵਾ ਸਿੱਧੂ ਜੋੜੀ ਹੀ ਹੈ ਜੋ ਅਕਾਲੀ ਦਲ ਤੇ ਖਾਸਕਰ ਬਾਦਲ-ਮਜੀਠੀਆ ਖਿਲਾਫ ਖੁੱਲ੍ਹ ਕੇ ਬੋਲ ਸਕਦੀ ਹੈ। ਇਸ ਲਈ ‘ਆਪ’ ਦੀ ਵੀ ਇੱਛਾ ਹੈ ਕਿ ਸਿੱਧੀ ਜੋੜੀ ਪਾਰਟੀ ਵਿੱਚ ਆ ਜਾਵੇ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …