Breaking News
Home / ਪੰਜਾਬ / ਭਾਜਪਾ ਨੂੰ ਜ਼ਬਰਦਸਤ ਝਟਕਾ

ਭਾਜਪਾ ਨੂੰ ਜ਼ਬਰਦਸਤ ਝਟਕਾ

sidhu-759ਨਵਜੋਤ ਸਿੱਧੂ ਨੇ ਰਾਜ ਸਭਾ ਅਤੇ ਨਵਜੋਤ ਕੌਰ ਸਿੱਧੂ ਨੇ ਵਿਧਾਇਕੀ ਛੱਡੀ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਭਾਰਤੀ ਜਨਤਾ ਪਾਰਟੀ ਨੂੰ ਜ਼ਬਰਦਸਤ  ਝਟਕਾ ਲੱਗਾ ਹੈ। ਅੱਜ ਸੈਸ਼ਨ ਦੇ ਪਹਿਲੇ ਦਿਨ ਹੀ ਰਾਜ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ ਨੇ ਅਸਤੀਫਾ ਦਿੱਤਾ ਹੈ। ਭਾਜਪਾ ਵੱਲੋਂ ਸਿੱਧੂ ਨੂੰ ਅਜੇ ਅਪ੍ਰੈਲ ਮਹੀਨੇ ਹੀ ਰਾਜ ਸਭਾ ਮੈਂਬਰ ਬਣਾਇਆ ਗਿਆ ਸੀ।
ਜ਼ਿਕਰਯੋਗ ਹੈ ਕਿ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਸਿੱਧੂ ਨੂੰ ਟਿਕਟ ਨਾ ਦੇਣ ਕਰਕੇ ਉਹ ਪਾਰਟੀ ਨਾਲ ਨਰਾਜ਼ ਚੱਲੇ ਆ ਰਹੇ ਸਨ। ਅੰਮ੍ਰਿਤਸਰ ਤੋਂ ਉਹਨਾਂ ਦੀ ਟਿਕਟ ਕੱਟ ਕੇ ਅਰੁਣ ਜੇਤਲੀ ਨੂੰ ਚੋਣ ਲੜਾਈ ਗਈ ਸੀ, ਪਰ ਜੇਤਲੀ ਵੱਡੇ ਫਰਕ ਨਾਲ ਹਾਰ ਗਏ ਸਨ। ਪਿਛਲੇ ਸਮੇਂ ਵਿੱਚ ਸਿੱਧੂ ਜੋੜੇ ਦੀ ਆਮ ਆਦਮੀ ਪਾਰਟੀ ਵਿੱਚ ਜਾਣ ਦੀ ਚਰਚਾ ਚੱਲੀ ਸੀ। ਇਸ ਮਗਰੋਂ ਹੀ ਭਾਜਪਾ ਨੇ ਸਿੱਧੂ ਨੂੰ ਸ਼ਾਂਤ ਕਰਨ ਦੀ ਕੋਸਿਸ਼ ਕੀਤੀ ਸੀ। ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਇਆ ਗਿਆ ਸੀ। ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਵਿਧਾਇਕੀ ਦਾ ਅਹੁਦਾ ਛੱਡ ਦਿੱਤਾ ਹੈ। ਉਹ ਅੰਮ੍ਰਿਤਸਰ ਤੋਂ ਵਿਧਾਇਕ ਹਨ ਅਤੇ ਉਹਨਾਂ ਕੋਲ ਮੁੱਖ ਸੰਸਦੀ ਸਕੱਤਰ ਦਾ ਅਹੁਦਾ ਸੀ। ਜ਼ਿਕਰਯੋਗ ਹੈ ਕਿ ਨਵਜੋਤ ਕੌਰ ਸਿੱਧੂ ਦਾ ਅਕਾਲੀ ਦਲ ਨਾਲ ਹਮੇਸ਼ਾ ਹੀ ਵਖਰੇਵਾਂ ਰਿਹਾ ਹੈ। ਉਹਨਾਂ ਨੇ ਇੱਥੋਂ ਤੱਕ ਕਿਹਾ ਸੀ ਕਿ ਜੇਕਰ ਅਕਾਲੀ-ਭਾਜਪਾ ਗਠਜੋੜ ਕਾਇਮ ਰਹਿੰਦਾ ਹੈ ਤਾਂ ਉਹ ਚੋਣ ਨਹੀਂ ਲੜਨਗੇ ਅਤੇ ਨਾ ਹੀ ਪ੍ਰਚਾਰ ਕਰਨਗੇ।

Check Also

ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ

ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …