Breaking News
Home / ਪੰਜਾਬ / ਸੁਮੇਧ ਸੈਣੀ ਖ਼ਿਲਾਫ਼ ਮਾਮਲੇ ਦੀ ਸੁਣਵਾਈ 7 ਅਗਸਤ ਨੂੰ ਹੋਵੇਗੀ

ਸੁਮੇਧ ਸੈਣੀ ਖ਼ਿਲਾਫ਼ ਮਾਮਲੇ ਦੀ ਸੁਣਵਾਈ 7 ਅਗਸਤ ਨੂੰ ਹੋਵੇਗੀ

ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ 29 ਸਾਲ ਪਹਿਲਾਂ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਤੋਂ ਬਾਅਦ ਭੇਦਭਰੀ ਹਾਲਤ ਵਿਚ ਲਾਪਤਾ ਕਰਨ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹਨ। ਇਸ ਮਾਮਲੇ ਵਿਚ ਅੱਜ ਸੁਮੇਧ ਸੈਣੀ ਅਤੇ ਹੋਰ ਸੇਵਾ ਮੁਕਤ ਪੁਲਿਸ ਅਫਸਰਾਂ ਖਿਲਾਫ ਦਰਜ ਮਾਮਲੇ ਦੀ ਸੁਣਵਾਈ ਮੁਹਾਲੀ ਅਦਾਲਤ ਵਿਚ ਹੋਈ। ਅਦਾਲਤ ਨੇ ਹੁਣ ਅਗਲੀ ਸੁਣਵਾਈ ਲਈ 7 ਅਗਸਤ ਦਾ ਦਿਨ ਮੁਕੱਰਰ ਕੀਤਾ ਹੈ। ਧਿਆਨ ਰਹੇ ਕਿ ਸੁਮੇਧ ਸੈਣੀ ਨੂੰ ਹੇਠਲੀ ਅਦਾਲਤ ਵੱਲੋਂ ਪਹਿਲਾਂ ਦਿੱਤੀ ਪੱਕੀ ਜ਼ਮਾਨਤ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਦੀ ਹਾਈਕੋਰਟ ਵਿੱਚ ਪਟੀਸ਼ਨ ਸੁਣਵਾਈ ਅਧੀਨ ਹੈ। ਅਦਾਲਤ ਵਿੱਚ ਸਾਬਕਾ ਪੁਲਿਸ ਅਧਿਕਾਰੀ ਖ਼ਿਲਾਫ਼ ਪੁਰਾਣੇ ਗਵਾਹ ਨੂੰ ਧਮਕਾਉਣ ਦਾ ਮਾਮਲਾ ਵੀ ਉੱਠਿਆ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …