ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਤੀਕਿਰਿਆ ਨੂੰ ਯੂਏਪੀਏ ਦੀ ਦੁਰਵਰਤੋਂ ਕਿਹਾ ਹੈ ਅਤੇ ਨਿਰਦੋਸ਼ ਸਿੱਖ ਨੌਜਵਾਨਾਂ ਖਿਲਾਫ ਇੰਦਰਾ ਗਾਂਧੀ ਵਾਲੀ ਮਾਨਸਿਕਤਾ ਨੂੰ ਦੁਹਰਾਉਣ ਤੇ ਕੌਮ ਦੇ ਖਿਲਾਫ ਬਿਆਨ ਦੱਸਿਆ ਹੈ। ਬਾਦਲ ਨੇ ਕੈਪਟਨ ਅਮਰਿੰਦਰ ਨੂੰ ਕਿਹਾ ਕਿ ਉਹ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰੱਖਿਆ ਦੇ ਨਾਂ ‘ਤੇ ਸਿੱਖਾਂ ਦੇ ਕਤਲੇਆਮ ਨੂੰ ਅੰਜਾਮ ਦੇਣ ਵਾਲੇ ਕਾਂਗਰਸੀ ਅਕਾਵਾਂ ਦੀਆਂ ਭੁੱਲਾਂ ਨੂੰ ਨਾ ਦੁਹਰਾਉਣ। ਕੈਪਟਨ ਅਮਰਿੰਦਰ ਸਿੰਘ ਘੱਟ ਤੋਂ ਘੱਟ ਆਪਣਾ ਬਿਆਨ ਦੇਣ ਤੋਂ ਪਹਿਲਾਂ ਭਾਸ਼ਾ ਨੂੰ ਤਾਂ ਬਦਲ ਹੀ ਸਕਦੇ ਹਨ ਤਾਂ ਜੋ ਉਨ੍ਹਾਂ ਦੀ ਭਾਸ਼ਾ ਵਿਚ ਤਰਕ ਸੱਚੇ ਲੱਗਦੇ, ਪਰ ਕਾਂਗਰਸ ਦੀ ਮਾਨਸਿਕਤਾ ਹੀ ਅਜਿਹੀ ਹੈ। ਬਾਦਲ ਨੇ ਕਿਹਾ ਕਿ ਬਹਾਦਰ ਤੇ ਦੇਸ਼ ਭਗਤ ਸਿੱਖ ਜਨਤਾ ਨੂੰ ਮੌਕਾਪ੍ਰਸਤ ਕਾਂਗਰਸੀ ਆਗੂਆਂ ਕੋਲੋਂ ਰਾਸ਼ਟਰਵਾਦ ਜਾਂ ਦੇਸ਼ ਭਗਤੀ ਦਾ ਕੋਈ ਸਬਕ ਲੈਣ ਦੀ ਲੋੜ ਨਹੀਂ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …