9.6 C
Toronto
Sunday, April 26, 2026
spot_img
Homeਪੰਜਾਬਯੂਏਪੀਏ ਕਾਨੂੰਨ ਤਹਿਤ ਗ੍ਰਿਫ਼ਤਾਰ ਸਿੱਖਾਂ ਦੇ ਮਾਮਲਿਆਂ ਦੀ ਪੈਰਵੀ ਸ਼੍ਰੋਮਣੀ ਕਮੇਟੀ ਤੋਂ...

ਯੂਏਪੀਏ ਕਾਨੂੰਨ ਤਹਿਤ ਗ੍ਰਿਫ਼ਤਾਰ ਸਿੱਖਾਂ ਦੇ ਮਾਮਲਿਆਂ ਦੀ ਪੈਰਵੀ ਸ਼੍ਰੋਮਣੀ ਕਮੇਟੀ ਤੋਂ ਕਰਾਉਣ ਦੀ ਅਪੀਲ

ਸੁਖਪਾਲ ਖਹਿਰਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼
ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਯੂਏਪੀਏ ਕਾਨੂੰਨ ਤਹਿਤ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਮਾਮਲਿਆਂ ਦੀ ਪੈਰਵਾਈ ਸ਼੍ਰੋਮਣੀ ਕਮੇਟੀ ਨੂੰ ਕਰਨ ਲਈ ਆਖਿਆ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਨੌਜਵਾਨਾਂ ਨੂੰ ਨਾਜਾਇਜ਼ ਗ੍ਰਿਫਤਾਰ ਕੀਤਾ ਗਿਆ ਅਤੇ ਪੁਲਿਸ ਆਪਣੀ ਸਾਖ ਬਚਾਉਣ ਲਈ ਅਜਿਹਾ ਕਰ ਰਹੀ ਹੈ। ਖਹਿਰਾ ਨੇ ਕਿਹਾ ਕਿ ਇਹ ਸਾਰੇ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ ਅਤੇ ਜ਼ਿਆਦਾਤਰ ਦਿਹਾੜੀਦਾਰ ਹਨ।
ਇਹਨਾਂ ਪਰਿਵਾਰਾਂ ਨੂੰ ਪੰਜ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਵੀ ਦੇਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਪੰਜਾਬ ਦੇ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਵਿਚ ਇਸ ਕਾਲੇ ਕਾਨੂੰਨ ਦੇ ਤਹਿਤ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ ਕਦਮ ਚੁੱਕਣ। ਇਸ ਮੌਕੇ ਉਨ੍ਹਾਂ ਨਾਲ ਕਈ ਪੀੜਤ ਪਰਿਵਾਰਾਂ ਤੋਂ ਇਲਾਵਾ ਵਿਧਾਇਕ ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਖਾਲਸਾ, ਜਗਤਾਰ ਸਿੰਘ ਜੱਗਾ ਤੇ ਹੋਰ ਹਾਜ਼ਰ ਸਨ।
ਉਧਰઠਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮਾਹੌਲ ਨੂੰ ਖੌਫ਼ਜ਼ਦਾ ਕੀਤਾ ਜਾ ਰਿਹਾ ਹੈ ਤੇ ਜੇਕਰ ਨੌਜਵਾਨਾਂ ਨੇ ਛੋਟੀਆਂ ਗ਼ਲਤੀਆਂ ਕੀਤੀਆਂ ਹਨ ਤਾਂ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਨਹੀਂ ਕਰਨੀ ਚਾਹੀਦੀ। ਐਸਜੀਪੀਸੀ ਨੂੰ ਆਦੇਸ਼ ਦਿੱਤੇ ਗਏ ਹਨ ਕਿ ਇਨ੍ਹਾਂ ਨੌਜਵਾਨਾਂ ਦੇ ਕੇਸਾਂ ਦੀ ਕਾਨੂੰਨੀ ਪੈਰਵੀ ਕਰੇ।

RELATED ARTICLES
POPULAR POSTS