-1.9 C
Toronto
Sunday, December 7, 2025
spot_img
Homeਪੰਜਾਬਹੁਣ ਤਾਂ ਆਰ ਐੱਸ ਐੱਸ ਵੀ ਆਰਡੀਨੈਂਸਾਂ ਵਿਰੁੱਧ ਨਿੱਤਰੀ

ਹੁਣ ਤਾਂ ਆਰ ਐੱਸ ਐੱਸ ਵੀ ਆਰਡੀਨੈਂਸਾਂ ਵਿਰੁੱਧ ਨਿੱਤਰੀ

ਬਾਦਲਾਂ ਦੀ ਜ਼ਮੀਰ ਕਦੋਂ ਜਾਗੇਗੀ : ਭਗਵੰਤ ਮਾਨ
ਚੰਡੀਗੜ੍ਹ : ਆਰਐੱਸਐਸ ਦੇ ਕਿਸਾਨ ਵਿੰਗ ਭਾਰਤੀ ਕਿਸਾਨ ਸੰਘ ਵੱਲੋਂ ਖੇਤੀਬਾੜੀ ਬਾਰੇ ਆਰਡੀਨੈਂਸਾਂ ਦਾ ਖੁੱਲ੍ਹ ਕੇ ਵਿਰੋਧ ਕਰਨ ‘ਤੇ ਪ੍ਰਤੀਕਰਮ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਫਿਰ ਬਾਦਲ ਪਰਿਵਾਰ ਨੂੰ ਕਟਹਿਰੇ ਵਿਚ ਖੜ੍ਹਾ ਕਰਦਿਆਂ ਕਿਹਾ ਕਿ ਹੁਣ ਤਾਂ ਆਰਐਸਐਸ ਦੇ ਕਿਸਾਨ ਵਿੰਗ ਨੇ ਵੀ ਆਰਡੀਨੈਂਸਾਂ ਵਿਰੁੱਧ ਸਟੈਂਡ ਲੈ ਲਿਆ ਹੈ, ਬਾਦਲਾਂ ਦੀ ਜ਼ਮੀਰ ਕਦੋਂ ਜਾਗੇਗੀ?
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਆਰਐਸਐਸ ਨਾਲ ਸੰਬੰਧਿਤ ਭਾਰਤੀ ਮਜ਼ਦੂਰ ਸੰਘ ਵੱਲੋਂ ਮੋਦੀ ਸਰਕਾਰ ਦੇ ਅਖੌਤੀ ਖੇਤੀ ਸੁਧਾਰ ਆਰਡੀਨੈਂਸਾਂ ਦਾ ਵਿਰੋਧ ਕਰਨਾ ਮਾਇਨੇ ਰੱਖਦਾ ਹੈ। ਭਗਵੰਤ ਮਾਨ ਨੇ ਕਿਹਾ, ‘ਇਹ ਆਰਡੀਨੈਂਸ ਲਿਆਂਦੇ ਜਾਣ ਦੇ ਸ਼ੁਰੂਆਤੀ ਦਿਨਾਂ ਵਿਚ ਭਾਰਤੀ ਕਿਸਾਨ ਸੰਘ ਨੇ ਕੁੱਝ ਸ਼ੰਕੇ ਪ੍ਰਗਟ ਕੀਤੇ ਸਨ। ਹੁਣ ਸਪਸ਼ਟ ਰੂਪ ਵਿਚ ਵਿਰੋਧ ਕਰਕੇ ਭਾਰਤੀ ਕਿਸਾਨ ਸੰਘ ਨੇ ਕਿਸਾਨ ਅਤੇ ਖੇਤੀਬਾੜੀ ਨਾਲ ਜੁੜੇ ਸਾਰੇ ਵਰਗਾਂ ਦੇ ਪੱਖ ਵਿਚ ਸਟੈਂਡ ਲਿਆ ਹੈ। ਅਸੀਂ ਪਹਿਲਾਂ ਹੀ ਐਲਾਨ ਕਰ ਚੁੱਕੇ ਹਾਂ ਕਿ ਜੋ ਵੀ ਕਿਸਾਨ-ਮਜ਼ਦੂਰ ਜਥੇਬੰਦੀ ਜਾਂ ਸਿਆਸੀ ਪਾਰਟੀ ਮੋਦੀ ਸਰਕਾਰ ਦੇ ਇਨ੍ਹਾਂ ਕਿਸਾਨ, ਆੜ੍ਹਤੀ, ਮੁਨੀਮ, ਪੱਲੇਦਾਰ, ਖੇਤ ਮਜ਼ਦੂਰ, ਟਰਾਂਸਪੋਰਟਰ ਅਤੇ ਪੰਜਾਬ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕਰੇਗੀ। ਆਮ ਆਦਮੀ ਪਾਰਟੀ ਸਿਆਸਤ ਤੋਂ ਉੱਤੇ ਉੱਠ ਕੇ ਉਸਦੀ ਪ੍ਰੋੜ੍ਹਤਾ ਅਤੇ ਹਿਮਾਇਤ ਕਰਦੀ ਹੈ, ਪਰੰਤੂ ਸਵਾਲ ਇਹ ਹੈ ਕਿ ਪੰਜਾਬ ਅਤੇ ਕਿਸਾਨਾਂ ਦਾ ‘ਮਸੀਹਾ’ ਕਹਾਉਣ ਵਾਲਾ ਬਾਦਲ-ਪਰਿਵਾਰ ਇਸ ਮੁੱਦੇ ‘ਤੇ ਕੁਫ਼ਰ ਕਿਉਂ ਤੋਲ ਰਿਹਾ ਹੈ?

RELATED ARTICLES
POPULAR POSTS