Breaking News
Home / ਪੰਜਾਬ / ਡੇਰਾ ਮੁਖੀ ਦੀ ਤੁਲਨਾ ਸਿੱਖ ਗੁਰੂਆਂ ਨਾਲ ਕਰਨ ਤੋਂ ਵਿਵਾਦ

ਡੇਰਾ ਮੁਖੀ ਦੀ ਤੁਲਨਾ ਸਿੱਖ ਗੁਰੂਆਂ ਨਾਲ ਕਰਨ ਤੋਂ ਵਿਵਾਦ

Image Courtesy :indiatoday

ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਪੁਸ਼ਾਕ ਦੇਣ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੇਰਾ ਸਿਰਸਾ ਦੀ ਇੱਕ ਪੈਰੋਕਾਰ ਨੂੰ ਭੇਜੇ ਕਾਨੂੰਨੀ ਨੋਟਿਸ ਦੇ ਜਵਾਬ ਵਿੱਚ ਉਕਤ ਪੈਰੋਕਾਰ ਨੇ ਡੇਰਾ ਮੁਖੀ ਦੀ ਤੁਲਨਾ ਸਿੱਖ ਗੁਰੂ ਸਾਹਿਬਾਨ ਤੇ ਪੈਗੰਬਰਾਂ ਨਾਲ ਕੀਤੀ ਹੈ, ਜਿਸ ਕਾਰਨ ਵਿਵਾਦ ਖੜ੍ਹਾ ਹੋ ਗਿਆ ਹੈ।
ਇਸ ਸਬੰਧੀ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਵਿਚ ਸਜ਼ਾ ਭੁਗਤ ਰਹੇ ਵਿਅਕਤੀ ਦੀ ਤੁਲਨਾ ਸਿੱਖ ਗੁਰੂਆਂ ਜਾਂ ਪੈਗੰਬਰਾਂ ਨਾਲ ਕਰਨੀ ਇੱਕ ਬੱਜਰ ਅਪਰਾਧ ਹੈ ਤੇ ਪਾਰਟੀ ਇਸ ਮਾਮਲੇ ਵਿੱਚ ਸੂਬੇ ਭਰ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕਰਵਾਏਗੀ।
ਅਕਾਲੀ ਆਗੂ ਨੇ ઠਡੇਰੇ ਦੀ ਪੈਰੋਕਾਰ ਦੀ ਹਮਾਇਤ ਕਰਨ ਵਾਲੇ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ। ਉਨ੍ਹਾਂ ਆਖਿਆ ਕਿ ઠਸੂਬੇ ਭਰ ਵਿੱਚ ਅਕਾਲੀ ਵਰਕਰ ਪੁਲਿਸ ਥਾਣਿਆਂ ਵਿਚ ਪਹੁੰਚ ਕੇ ਡੇਰੇ ਦੀ ਪੈਰੋਕਾਰ ਖ਼ਿਲਾਫ਼ ਧਾਰਾ 295ਏ ਤਹਿਤ ਕੇਸ ਦਰਜ ਕਰਨ ਦੀ ਮੰਗ ਕਰਨਗੇ। ਉਨ੍ਹਾਂ ਆਖਿਆ ਕਿ ਡੇਰਾ ਪੈਰੋਕਾਰ ਸਾਜ਼ਿਸ਼ ਦਾ ਹਿੱਸਾ ਹੈ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣਾ ਚਾਹੁੰਦੀ ਹੈ। ਜ਼ਿਕਰਯੋਗ ਹੈ ਕਿ ਡੇਰਾ ਪੈਰੋਕਾਰ ਨੇ ਇੱਕ ਟੈਲੀਵਿਜ਼ਨ ਚੈਨਲ ‘ਤੇ ਪ੍ਰੋਗਰਾਮ ਦੌਰਾਨ ਸੁਖਬੀਰ ਸਿੰਘ ਬਾਦਲ ਬਾਰੇ ਦਿੱਤੇ ਵਿਵਾਦਤ ਬਿਆਨ ਤੋਂ ਬਾਅਦ ਅਕਾਲੀ ਦਲ ਵੱਲੋਂ ਡੇਰਾ ਪੈਰੋਕਾਰ ਅਤੇ ਚੈਨਲ ਦੇ ਪ੍ਰਬੰਧਕਾਂ ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ ਸੀ। ਇਸ ਨੋਟਿਸ ਦੇ ਜਵਾਬ ਵਿੱਚ ਡੇਰਾ ਪੈਰੋਕਾਰ ਨੇ ਅਕਾਲੀ ਦਲ ਤੋਂ ਮੁਆਫ਼ੀ ਮੰਗ ਲਈ ਹੈ।

Check Also

ਸੁਨੀਲ ਜਾਖੜ ਨੇ ਆਸ਼ਾ ਕੁਮਾਰੀ ਨੂੰ ਸੌਂਪੀ ਰਿਪੋਰਟ

ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋਂ ਨੂੰ ਪਾਰਟੀ ਵਿਚੋਂ ਕੱਢਣ ਦੀ ਮੰਗ ਜਲੰਧਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ …