Breaking News
Home / ਭਾਰਤ / ਭਾਰਤ ‘ਚ 24 ਘੰਟਿਆਂ ਦੌਰਾਨ ਆਏ 55 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ

ਭਾਰਤ ‘ਚ 24 ਘੰਟਿਆਂ ਦੌਰਾਨ ਆਏ 55 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ

Image Courtesy :jagbani(punjabkesar)

ਸੰਸਾਰ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ 1 ਕਰੋੜ 75 ਲੱਖ ਤੋਂ ਪਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਾਮਲਿਆਂ ਦੀ ਗਿਣਤੀ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 55 ਹਜ਼ਾਰ ਤੋਂ ਜ਼ਿਆਦਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ 16 ਲੱਖ 50 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ ਅਤੇ 10 ਲੱਖ 64 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਤੰਦਰੁਸਤ ਵੀ ਹੋਏ ਹਨ। ਭਾਰਤ ਵਿਚ ਕਰੋਨਾ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ 36 ਹਜ਼ਾਰ ਤੋਂ ਪਾਰ ਹੋ ਗਈ ਹੈ। ਧਿਆਨ ਰਹੇ ਕਿ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਿਚ ਭਾਰਤ ਹੁਣ ਇਟਲੀ ਨੂੰ ਪਛਾੜ ਕੇ ਦੁਨੀਆ ਭਰ ਵਿਚ 5ਵੇਂ ਨੰਬਰ ‘ਤੇ ਪਹੁੰਚ ਗਿਆ ਹੈ। ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦੀ ਗਿਣਤੀ 1 ਕਰੋੜ 75 ਲੱਖ ਤੋਂ ਪਾਰ ਹੋ ਗਈ ਅਤੇ 1 ਕਰੋੜ 10 ਲੱਖ ਤੋਂ ਜ਼ਿਆਦਾ ਕਰੋਨਾ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਵੀ ਖਬਰ ਹੈ। ਜ਼ਿਕਰਯੋਗ ਹੈ ਕਿ ਸੰਸਾਰ ਭਰ ਵਿਚ ਕਰੋਨਾ ਕਰਕੇ ਹੁਣ ਤੱਕ 6 ਲੱਖ 77 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …