22 C
Toronto
Saturday, June 13, 2026
spot_img
Homeਪੰਜਾਬਡਿਊਟੀ ਦੌਰਾਨ ਹੋਮਗਾਰਡ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਡਿਊਟੀ ਦੌਰਾਨ ਹੋਮਗਾਰਡ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Image Courtesy :jagbani(punjabkesar)

ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਦੋਨਾਲਾ ਵਿੱਚ ਡਿਊਟੀ ‘ਤੇ ਸੀ ਕ੍ਰਿਸ਼ਨ ਕੁਮਾਰ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਆਨੰਦਪੁਰ ਸਾਹਿਬ ਬਲਾਕ ਅਧੀਨ ਪੈਂਦੇ ਪਿੰਡ ਦੋਨਾਲਾ ਵਿਖੇ ਸਾਈਫਨ ਉੱਤੇ ਡਿਊਟੀ ‘ਤੇ ਤਾਇਨਾਤ ਹੋਮਗਾਰਡ ਨੇ ਆਪਣੀ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਪੁਲਿਸ ਅਧਿਕਾਰੀ ਰਮਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ 50 ਸਾਲਾ ਹੋਮਗਾਰਡ ਦੀ ਪਹਿਚਾਣ ਕ੍ਰਿਸ਼ਨ ਕੁਮਾਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਚੱਲ ਰਹੀ ਹੈ, ਪਰ ਮੁੱਢਲੇ ਤੌਰ ‘ਤੇ ਖੁਦਕੁਸ਼ੀ ਦਾ ਕਾਰਨ ਡਿਪਰੈਸ਼ਨ ਸਮਝਿਆ ਜਾ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ।

RELATED ARTICLES
POPULAR POSTS