14.3 C
Toronto
Wednesday, October 15, 2025
spot_img
Homeਪੰਜਾਬਕੇਜਰੀਵਾਲ ਨੇ ਹਰਿਮੰਦਰ ਸਾਹਿਬ ਵਿਖੇ ਭੁੱਲ ਬਖਸ਼ਾਈ

ਕੇਜਰੀਵਾਲ ਨੇ ਹਰਿਮੰਦਰ ਸਾਹਿਬ ਵਿਖੇ ਭੁੱਲ ਬਖਸ਼ਾਈ

1ਲੰਗਰ ਹਾਲ ਵਿਚ ਕੀਤੀ ਬਰਤਨ ਸਾਫ ਕਰਨ ਦੀ ਸੇਵਾ
ਅਮ੍ਰਿਤਸਰ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਇਥੇ ਆ ਕੇ ਮਨ ਨੂੰ ਸ਼ਾਂਤੀ ਮਿਲੀ ਹੈ। ਕੇਜਰੀਵਾਲ ਨੇ ਕਿਹਾ ਕਿ ਯੂਥ ਮੈਨੀਫੈਸਟੋ ਜਾਰੀ ਕਰਨ ਸਮੇਂ ਸਾਡੇ ਕੋਲੋਂ ਅਣਜਾਣੇ ਵਿਚ ਕੁੱਝ ਗ਼ਲਤੀਆਂ ਹੋਈਆਂ ਸਨ, ਜਿਨ੍ਹਾਂ ਦੀ ਮੁਆਫੀ ਮੰਗਣ ਲਈ ਮੈਂ ਅੱਜ ਹਰਿਮੰਦਰ ਸਾਹਿਬ ਆਇਆ ਹਾਂ। ਕੇਜਰੀਵਾਲ ਅੱਜ ਸਵੇਰੇ ਕਰੀਬ 4 ਵਜੇ ਹਰਿਮੰਦਰ ਸਾਹਿਬ ਪਹੁੰਚੇ। ਸਭ ਤੋਂ ਪਹਿਲਾਂ ਗੁਰੂ ਰਾਮ ਦਾਸ ਲੰਗਰ ਹਾਲ ਵਿਖੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ। ਇਸ ਮਗਰੋਂ ਉਹ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਦਰਬਾਰ ਸਾਹਿਬ ਵਿਖੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਅਰਦਾਸ ਤੋਂ ਬਾਅਦ ਉਹ ਅਕਾਲ ਤਖਤ ਸਾਹਿਬ ਮੱਥਾ ਟੇਕਣ ਲਈ ਗਏ।
ਇਸ ਮੌਕੇ ਉਨ੍ਹਾਂ ਨਾਲ ਅਸ਼ੀਸ਼ ਖੇਤਾਨ ਵੀ ਮੌਜੂਦ ਸਨ। ઠਜ਼ਿਕਰਯੋਗ ਹੈ ਕਿ ਅਸ਼ੀਸ਼ ਖੇਤਾਨ ਨੇ ਹੀ ਯੂਥ ਮੈਨੀਫੈਸਟੋ ਦੀ ਤੁਲਨਾ ਧਾਰਮਿਕ ਗ੍ਰੰਥਾਂ ਨਾਲ ਕੀਤੀ ਸੀ ਜਿਸ ਤੋਂ ਬਾਅਦ ਕਈ ਜੱਥੇਬੰਦੀਆਂ ਤੇ ਰਾਜਨੀਤਿਕ ਪਾਰਟੀਆਂ ਵੱਲੋਂ ਇਸ ਬਿਆਨ ਦਾ ਵਿਰੋਧ ਹੋ ਰਿਹਾ ਸੀ। ਹਾਲਾਂਕਿ ਇਸ ਤੋਂ ਬਾਅਦ ਖੇਤਾਨ ਨੇ ਮਾਫੀ ਮੰਗ ਲਈ ਸੀ। ਪਰ ਇਸ ਦੌਰਾਨ ਉਨ੍ਹਾਂ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਵੀ ਦਰਜ ਕਰਵਾਇਆ ਗਿਆ ਹੈ।

RELATED ARTICLES
POPULAR POSTS