ਕਰੋਨਾ ਦੇ ਮੱਦੇਨਜ਼ਰ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਮਹਾਂਮਾਰੀ ਅਤੇ ਲਾਕਡਾਊਨ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ ਜ਼ਿਲ੍ਹਾ ਅਦਾਲਤਾਂ ਅਤੇ ਸਬ ਡਿਵੀਜ਼ਨ ਅਦਾਲਤਾਂ ਵਿੱਚ ਨਿਯਮਿਤ ਸੁਣਵਾਈ 31 ਜੁਲਾਈ ਤੱਕ ਮੁਅੱਤਲ ਕੀਤੀ ਗਈ ਸੀ। ਇਹ ਇਸ ਕਰਕੇ ਕੀਤਾ ਗਿਆ ਸੀ ਕਿ ਕਰੋਨਾ ਵਾਇਰਸ ਦਾ ਫੈਲਾਅ ਨਾ ਹੋ ਸਕੇ । ਹਾਈਕੋਰਟ ਵੱਲੋਂ ਅੱਜ ਜਾਰੀ ਪੱਤਰ ਵਿੱਚ ਸੂਬੇ ਦੀਆਂ ਅਦਾਲਤਾਂ ‘ਚ ਸੁਣਵਾਈ ਅੱਗੇ ਟਾਲਦੇ ਹੋਏ ਅਗਸਤ ਵਾਲੀਆਂ ਤਾਰੀਖਾਂ ਨਵੰਬਰ ਵਿਚ ਕਰਨ ਦੇ ਹੁਕਮ ਜਾਰੀ ਕੀਤੇ ਹਨ । ਹਾਈਕੋਰਟ ਵਲੋਂ ਅਤਿ ਜ਼ਰੂਰੀ ਕੰਮਾਂ ਵਾਸਤੇ ਪਹਿਲਾਂ ਹੀ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਨੂੰ ਸੁਣਵਾਈ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ। ਜਿਸ ਕਰਕੇ ਜ਼ਰੂਰੀ ਮਾਮਲਿਆਂ ਦੀ ਸੁਣਵਾਈ ਪਹਿਲਾਂ ਵਾਂਗ ਹੀ ਹੁੰਦੀ ਰਹੇਗੀ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …