
ਕਿਹਾ – ਆਉਂਦੇ 5 ਹਫਤਿਆਂ ਨੂੰ ਦੇ ਦਿੱਤੇ ਜਾਣਗੇ ਸਮਾਰਟ ਫੋਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਕ ਵਾਰ ਫਿਰ ਨੌਜਵਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਅਗਲੇ 5 ਹਫਤਿਆਂ ਤੱਕ ਨੌਜਵਾਨਾਂ ਨੂੰ ਸਮਾਰਟ ਫੋਨ ਦੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਕੋਲ 50 ਹਜ਼ਾਰ ਸਮਾਰਟ ਫੋਨ ਪਹੁੰਚ ਚੁੱਕੇ ਹਨ ਅਤੇ ਇਨ੍ਹਾਂ ਦਾ ਚੀਨ ਨਾਲ ਕੋਈ ਵਾਸਤਾ ਨਹੀਂ ਹੈ। ਮਨਪ੍ਰੀਤ ਬਾਦਲ ਨੇ ਇਹ ਸਪੱਸ਼ਟ ਕੀਤਾ ਕਿ ਪਹਿਲਾਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ। ਉਨ੍ਹਾਂ ਅਕਾਲੀ ਦਲ ‘ਤੇ ਕਿਸਾਨਾਂ ਅਤੇ ਸਿੱਖਾਂ ਦੇ ਮੁੱਦਿਆਂ ਸਬੰਧੀ ਸਿਆਸਤ ਕਰਨ ਦੇ ਇਲਜ਼ਾਮ ਵੀ ਲਗਾਏ। ਇਸ ਤੋਂ ਪਹਿਲਾਂ ਮਨਪ੍ਰੀਤ ਨੇ ਇਹ ਵੀ ਦੱਸਿਆ ਸੀ ਕਿ ਪੰਜਾਬ ਵਿਚ ਨਗਰ ਨਿਗਮ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਅਕਤੂਬਰ ਮਹੀਨੇ ਦੇ ਪਹਿਲੇ ਹਫਤੇ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਇਹ ਸਹਿਮਤੀ ਬਣੀ ਹੈ ਕਿ ਅਕਤੂਬਰ ਮਹੀਨੇ ਦੇ ਆਰੰਭ ਵਿਚ ਕਾਰਪੋਰੇਸ਼ਨ ਚੋਣਾਂ ਕਰਵਾ ਦਿੱਤੀਆਂ ਜਾਣ।