![](https://parvasinewspaper.com/wp-content/uploads/2020/07/17_40_546283835j1-ll-300x200.jpg)
ਸਿਹਤ ਮੰਤਰੀ ਵੱਲੋਂ ਸੂਬੇ ਵਿੱਚ ਹਾਲ ਦੀ ਘੜੀ ਜਿੰਮ ਖੋਲ੍ਹਣ ਤੋਂ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਵਲੋਂ ਲੌਕ ਡਾਊਨ-3 ਦੇ ਤਹਿਤ ਬੇਸ਼ੱਕ ਜਿੰਮ ਖੋਲ੍ਹਣ ਦੀ ਇਜਾਜਤ ਦੇ ਦਿੱਤੀ ਗਈ ਹੈ, ਪਰ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਫਿਲਹਾਲ ਜਿੰਮ ਨਹੀਂ ਖੋਲ੍ਹਾਂਗੇ। ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 16 ਹਜ਼ਾਰ ਤੋਂ ਪਾਰ ਹੋ ਗਈ ਅਤੇ 11 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 4500 ਤੋਂ ਜ਼ਿਆਦਾ ਹੈ ਅਤੇ 384 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਇਸੇ ਦੌਰਾਨ ਕੇਂਦਰ ਸਰਕਾਰ ਵੱਲੋਂ ਅਨਲੌਕ-3 ਤਹਿਤ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਉਲਟ ਪੰਜਾਬ ਸਰਕਾਰ ਨੇ ਸੂਬੇ ਵਿੱਚ ਜਿੰਮ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਇਸ ਮੌਕੇ ਅਜਿਹੀ ਸਥਿਤੀ ਵਿਚ ਨਹੀਂ ਹੈ ਕਿ ਜਿਮ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਜਿੰਮ ਖੁੱਲ੍ਹਣ ਨਾਲ ਮਹਾਂਮਾਰੀ ਦੇ ਤੇਜ਼ੀ ਨਾਲ ਵਧਣ ਦਾ ਖਤਰਾ ਹੈ, ਇਸ ਲਈ ਪੰਜਾਬ ਸਰਕਾਰ ਹਾਲ ਦੀ ਘੜੀ ਜਿੰਮ ਖੋਲ੍ਹਣ ਦੀ ਇਜਾਜ਼ਤ ਨਹੀਂ ਦੇਵੇਗੀ ।