Breaking News
Home / ਪੰਜਾਬ / ਸ੍ਰੀ ਹਰਿਮੰਦਰ ਸਾਹਿਬ ਤੇ ਜੱਲ੍ਹਿਆਂਵਾਲਾ ਬਾਗ ਸਣੇ ਪੰਜਾਬ ਦੇ 55 ਸਥਾਨਾਂ ਦੀ ਮਿੱਟੀ ਜਾਵੇਗੀ ਅਯੁੱਧਿਆ

ਸ੍ਰੀ ਹਰਿਮੰਦਰ ਸਾਹਿਬ ਤੇ ਜੱਲ੍ਹਿਆਂਵਾਲਾ ਬਾਗ ਸਣੇ ਪੰਜਾਬ ਦੇ 55 ਸਥਾਨਾਂ ਦੀ ਮਿੱਟੀ ਜਾਵੇਗੀ ਅਯੁੱਧਿਆ

Image Courtesy :jagbani(punjabkesar)

ਅਯੁੱਧਿਆ ‘ਚ ਰਾਮ ਮੰਦਰ ਦਾ ਨਿਰਮਾਣ 5 ਅਗਸਤ ਨੂੰ ਹੋਵੇਗਾ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼
ਅਯੁੱਧਿਆ ਵਿਚ ਰਾਮ ਮੰਦਿਰ ਦੇ ਨਿਰਮਾਣ ਲਈ ਪੰਜਾਬ ਦੇ 55 ਤੀਰਥ ਤੇ ਸ਼ਹੀਦੀ ਸਥਾਨਾਂ ਦੀ ਮਿੱਟੀ ਅਤੇ ਤਿੰਨ ਦਰਿਆਵਾਂ ਦਾ ਪਾਣੀ ਅਯੁੱਧਿਆ ਪਹੁੰਚਾਇਆ ਜਾਵੇਗਾ। ਵਿਸ਼ਵ ਹਿੰਦੂ ਪ੍ਰੀਸ਼ਦ ਨੇ ਇਹ ਮਿੱਟੀ ਅਤੇ ਜਲ ਇਕੱਤਰ ਕਰ ਲਿਆ ਹੈ ਅਤੇ 3 ਅਗਸਤ ਤੱਕ ਇਸ ਨੂੰ ਅਯੁੱਧਿਆ ਪਹੁੰਚਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸੂਬੇ ਦੇ 13 ਹਜ਼ਾਰ ਪਿੰਡਾਂ ਦੀ ਮਿੱਟੀ ਵੀ ਅਯੁੱਧਿਆ ਪਹੁੰਚਾਈ ਜਾਵੇਗੀ। ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸੂਬਾ ਪ੍ਰਧਾਨ ਸੰਤੋਸ਼ ਗੁਪਤਾ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਤੀਰਥ, ਜੱਲਿਆਂਵਾਲਾ ਬਾਗ, ਦੇਵੀ ਤਲਾਬ ਮੰਦਿਰ ਜਲੰਧਰ, ਸ੍ਰੀ ਭੈਣੀ ਸਾਹਿਬ ਲੁਧਿਆਣਾ, ਖਟਕੜ ਕਲਾਂ ਨਵਾਂਸ਼ਹਿਰ ਅਤੇ ਸ੍ਰੀ ਵਾਲਮੀਕਿ ਤੀਰਥ ਸਮੇਤ ਵੱਖ-ਵੱਖ ਧਾਰਮਿਕ ਤੇ ਸ਼ਹੀਦੀ ਥਾਵਾਂ ਤੋਂ ਮਿੱਟੀ ਅਤੇ ਜਲ ਲੈਣ ਤੋਂ ਇਲਾਵਾ ਪੰਜਾਬ ਦੇ ਤਿੰਨਾਂ ਦਰਿਆਵਾਂ ਸਤਲੁਜ, ਬਿਆਸ ਅਤੇ ਰਾਵੀ ਦਾ ਜਲ ਇਕੱਤਰ ਕੀਤਾ ਗਿਆ ਹੈ। ਧਿਆਨ ਰਹੇ ਕਿ ਰਾਮ ਮੰਦਰ ਦੇ ਨਿਰਮਾਣ ਲਈ ਅਯੁੱਧਿਆ ‘ਚ ਆਉਂਦੀ 5 ਅਗਸਤ ਨੂੰ ਨੀਂਹ ਪੱਥਰ ਰੱਖਿਆ ਜਾਣਾ ਹੈ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …