Breaking News
Home / ਭਾਰਤ / ਡਬਲਿਊ ਐਚ ਓ ਦਾ ਦਾਅਵਾ – ਵੈਕਸੀਨ ਦੀ ਉਮੀਦ ਦੇ ਬਾਵਜੂਦ ਕਰੋਨਾ ਨੂੰ ਛੇਤੀ ਰੋਕਣਾ ਨਹੀਂ ਹੈ ਅਸਾਨ

ਡਬਲਿਊ ਐਚ ਓ ਦਾ ਦਾਅਵਾ – ਵੈਕਸੀਨ ਦੀ ਉਮੀਦ ਦੇ ਬਾਵਜੂਦ ਕਰੋਨਾ ਨੂੰ ਛੇਤੀ ਰੋਕਣਾ ਨਹੀਂ ਹੈ ਅਸਾਨ

Image Courtesy :cfr

ਭਾਰਤ ਤੇ ਬ੍ਰਾਜ਼ੀਲ ਨੂੰ ਕਰੋਨਾ ਖਿਲਾਫ ਲੰਬੀ ਜੰਗ ਲਈ ਰਹਿਣਾ ਪਵੇਗਾ ਤਿਆਰ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿਸ਼ਵ ਸਿਹਤ ਸੰਗਠਨ ਨੇ ਚਿਤਾਵਨੀ ਦਿੱਤੀ ਹੈ ਕਿ ਵੈਕਸੀਨ ਦੀ ਉਮੀਦ ਦੇ ਬਾਵਜੂਦ ਕੋਵਿਡ-19 ਤੋਂ ਫੌਰੀ ਰਾਹਤ ਮਿਲਣ ਦੀ ਸੰਭਾਵਨਾ ਨਜ਼ਰ ਨਹੀਂ ਆਉਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਬ੍ਰਾਜ਼ੀਲ ਸਮੇਤ ਹੋਰ ਮੁਲਕਾਂ ਨੂੰ ਲੰਬੀ ਜੰਗ ਲਈ ਤਿਆਰ ਰਹਿਣਾ ਪਵੇਗਾ। ਇਸੇ ਦੌਰਾਨ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 18 ਲੱਖ 65 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 52 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ ਸਾਹਮਣੇ ਆਏ ਹਨ। ਭਾਰਤ ਵਿਚ 12 ਲੱਖ 36 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ ਅਤੇ ਮੌਤਾਂ ਦਾ ਅੰਕੜਾ ਵੀ 39 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ। ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਕਰੋੜ 85 ਲੱਖ ਤੋਂ ਜ਼ਿਆਦਾ ਹੈ ਅਤੇ 1 ਕਰੋੜ 16 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋਏ ਹਨ। ਸੰਸਾਰ ਵਿਚ ਹੁਣ ਤੱਕ ਕਰੋਨਾ ਕਰਕੇ 7 ਲੱਖ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਜਦੋਂ ਕਿ ਬ੍ਰਾਜੀਲ ਵਿਚ ਕਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ 1 ਲੱਖ ਵੱਲ ਨੂੰ ਵਧ ਗਿਆ ਹੈ। ਬ੍ਰਾਜ਼ੀਲ ਵਿਚ ਹੁਣ ਤੱਕ 27 ਲੱਖ 52 ਹਜ਼ਾਰ ਦੇ ਕਰੀਬ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 95 ਹਜ਼ਾਰ ਦੇ ਕਰੀਬ ਲੋਕਾਂ ਦੀ ਜਾਨ ਜਾ ਚੁੱਕੀ ਹੈ। ਡਬਲਿਊ ਐਚ ਓ ਨੇ ਭਾਰਤ ਤੇ ਬ੍ਰਾਜ਼ੀਲ ਨੂੰ ਕਰੋਨਾ ਨਾਲ ਜੰਗ ਲੜਨ ਲਈ ਤਿਆਰ ਰਹਿਣ ਲਈ ਆਖ ਦਿੱਤਾ ਹੈ।

Check Also

ਭਾਰਤ ਦੇ 10 ਸੂਬਿਆਂ ’ਚ 96 ਸੀਟਾਂ ’ਤੇ ਚੌਥੇ ਗੇੜ ਤਹਿਤ ਵੋਟਾਂ ਭਲਕੇ ਸੋਮਵਾਰ ਨੂੰ

ਪੰਜਾਬ ’ਚ 1 ਜੂਨ ਨੂੰ ਹੋਵੇਗੀ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਲਈ …