4.1 C
Toronto
Thursday, November 6, 2025
spot_img
Homeਭਾਰਤਅਯੁੱਧਿਆ 'ਚ ਰਾਮ ਮੰਦਰ ਦਾ ਭਲਕੇ ਰੱਖਿਆ ਜਾਵੇਗਾ ਨੀਂਹ ਪੱਥਰ

ਅਯੁੱਧਿਆ ‘ਚ ਰਾਮ ਮੰਦਰ ਦਾ ਭਲਕੇ ਰੱਖਿਆ ਜਾਵੇਗਾ ਨੀਂਹ ਪੱਥਰ

Image Courtesy :jagbani(punjabkesar)

ਕਾਂਗਰਸ ਬੋਲੀ – ਧਰਮ ਦੀ ਰਾਜਨੀਤੀ ਨਹੀਂ ਹੋਣੀ ਚਾਹੀਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਅਯੁੱਧਿਆ ਵਿਚ ਭਲਕੇ ਯਾਨੀ 5 ਅਗਸਤ ਨੂੰ ਰਾਮ ਮੰਦਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਮ ਮੰਦਰ ਦਾ ਨੀਂਹ ਪੱਥਰ ਰੱਖਣਗੇ। ਇਸ ਦੇ ਚੱਲਦਿਆਂ ਅਯੁੱਧਿਆ ਵਿਚ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ ਅਤੇ ਮਹਿਮਾਨ ਪਹੁੰਚਣੇ ਵੀ ਸ਼ੁਰੂ ਹੋ ਗਏ ਹਨ। ਨੇੜਲੇ ਜ਼ਿਲ੍ਹਿਆਂ ਤੋਂ ਅਯੁੱਧਿਆ ਜਾਣ ‘ਤੇ ਪੂਰਨ ਪਾਬੰਦੀ ਹੈ ਅਤੇ ਸਿਰਫ ਅਯੁੱਧਿਆ ਦੇ ਵਸਨੀਕਾਂ ਨੂੰ ਸ਼ਹਿਰ ਵਿਚ ਦਾਖਲ ਹੋਣ ਦੀ ਇਜ਼ਾਜਤ ਦਿੱਤੀ ਜਾ ਰਹੀ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਵੀ ਟਵੀਟ ਵਿਚ ਲਿਖਿਆ ਕਿ ਰਾਮ ਸਭ ਕੁਝ ਹਨ ਅਤੇ ਰਾਮ ਹੀ ਸਾਰਿਆਂ ਦੇ ਮਾਲਕ ਹਨ। ਪ੍ਰਿਅੰਕਾ ਨੇ ਲਿਖਿਆ ਕਿ ਰਾਮ ਕਬੀਰ ਦੇ ਹਨ, ਤੁਲਸੀ ਦਾਸ ਦੇ ਹਨ ਅਤੇ ਰੈਦਾਸ ਦੇ ਹਨ। ਪ੍ਰਿਅੰਕਾ ਨੇ ਟਵੀਟ ਰਾਹੀਂ ਆਖਿਆ ਕਿ ਸਭ ਕੁਝ ਰਾਮ ਦੇ ਰੰਗ ਵਿਚ ਰੰਗਿਆ ਹੋਇਆ ਹੈ। ਕਾਂਗਰਸੀ ਆਗੂ ਰਣਦੀਪ ਸੂਰਜੇਵਾਲਾ ਨੇ ਕਿਹਾ ਕਿ ਧਰਮ ਦੀ ਰਾਜਨੀਤੀ ਨਹੀਂ ਹੋਣੀ ਚਾਹੀਦੀ। ਧਿਆਨ ਰਹੇ ਕਿ ਭੂਮੀ ਪੂਜਨ ਦੀਆਂ ਤਿਆਰੀਆਂ ਵਿਚਾਲੇ ਰਾਮ ਮੰਦਰ ਦੇ ਸਹਾਇਕ ਪੁਜਾਰੀ ਸਮੇਤ ਕੁਝ ਸੁਰੱਖਿਆ ਕਰਮਚਾਰੀ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਅਤੇ ਉਨ੍ਹਾਂ ਨੂੰ ਤੁਰੰਤ ਆਈਸੋਲੇਟ ਕਰ ਦਿੱਤਾ ਗਿਆ।

RELATED ARTICLES
POPULAR POSTS