![](https://parvasinewspaper.com/wp-content/uploads/2020/08/maxresdefault-300x169.jpg)
ਪੰਜਾਬ ਭਰ ਵਿਚ ਆਰਡੀਨੈਂਸਾਂ ਖਿਲਾਫ ਲਗਾਏ ਧਰਨੇ
ਮੁਹਾਲੀ/ਬਿਊਰੋ ਨਿਊਜ਼
ਯੂਥ ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈੱਸਾਂ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਵਿੱਚ ਰੋਸ ਧਰਨੇ ਲਗਾਏ। ਪੰਜਾਬ ਮੰਡੀ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫਤਰ ਦੇ ਗੇਟ ਸਾਹਮਣੇ ਲਗਾਏ ਧਰਨੇ ਵਿੱਚ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿਲੋਂ ਨੇ ਸ਼ਿਰਕਤ ਕੀਤੀ। ਉਨ੍ਹਾਂ ਦਾਅਵਾ ਕਿ ਪੰਜਾਬ ਦੇ ਸਮੁੱਚੇ ਵਿਧਾਨ ਸਭਾ ਹਲਕਿਆਂ ਵਿੱਚ ਘੱਟੋ-ਘੱਟ ਇੱਕ ਹਜ਼ਾਰ ਥਾਵਾਂ ਉੱਤੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਵੱਲੋਂ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਧਰਨੇ ਲਗਾਏ ਗਏ ਹਨ। ਉਨ੍ਹਾਂ ਆਖਿਆ ਕਿ ਯੂਥ ਕਾਂਗਰਸ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਪਿੰਡ ਪੱਧਰ ਉੱਤੇ ਕਿਸਾਨਾਂ ਨੂੰ ਜਾਣੂ ਕਰਾਏਗੀ ਅਤੇ ਜਲਦੀ ਹੀ ਪਾਰਟੀ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਨ੍ਹਾਂ ਕਾਨੂੰਨਾਂ ਖਿਲਾਫ ਦਿੱਲੀ ਵਿਖੇ ਸੰਘਰਸ਼ ਆਰੰਭਿਆ ਜਾਵੇਗਾ।