Breaking News
Home / ਪੰਜਾਬ / ਜ਼ਹਿਰਲੀ ਸ਼ਰਾਬ ਪੀ ਕੇ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲਣ ਪਹੁੰਚੇ ਵਿਧਾਇਕ ਤੇ ਸੰਸਦ ਮੈਂਬਰ

ਜ਼ਹਿਰਲੀ ਸ਼ਰਾਬ ਪੀ ਕੇ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲਣ ਪਹੁੰਚੇ ਵਿਧਾਇਕ ਤੇ ਸੰਸਦ ਮੈਂਬਰ

ਦੂਲੋਂ ਤੇ ਬਾਜਵਾ ਖਿਲਾਫ ਸਖ਼ਤ ਕਾਰਵਾਈ ਲਈ ਸੋਨੀਆ ਨੂੰ ਚਿੱਠੀ ਲਿਖਣਗੇ ਜਾਖੜ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਵਿਚ ਪੈਂਦੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ 12 ਵਿਅਕਤੀਆਂ ਦੀ ਮੌਤ ਹੋਈ ਸੀ। ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਓ. ਪੀ. ਸੋਨੀ, ਗੁਰਪ੍ਰੀਤ ਸਿੰਘ ਕਾਂਗੜ, ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਗੁਰਜੀਤ ਸਿੰਘ ਔਜਲਾ, ਪਾਰਲੀਮਾਨੀ ਸਕੱਤਰ ਰਾਜਕੁਮਾਰ ਚੱਬੇਵਾਲ, ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਵਿਧਾਇਕ ਸੰਤੋਖ ਸਿੰਘ ਭਲਾਈਪੁਰ ਪਿੰਡ ਮੁੱਛਲ ਪਹੁੰਚੇ। ਇਨ੍ਹਾਂ ਸਾਰੇ ਆਗੂਆਂ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿਚ ਦੋਸ਼ੀ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਕਹੀ ਹੈ।
ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਖਿਲਾਫ ਅਨੁਸ਼ਾਸਨਹੀਣਤਾ ਦਾ ਮੁੱਦਾ ਚੁੱਕਣਗੇ ਅਤੇ ਇਨ੍ਹਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਨਗੇ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …