Breaking News
Home / ਪੰਜਾਬ / ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਗਰਮਾਇਆ

ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਗਰਮਾਇਆ

ਕੈਪਟਨ ਅਮਰਿੰਦਰ ਨੂੰ ਉਨ੍ਹਾਂ ਦੇ ਫਾਰਮ ਹਾਊਸ ਵੱਲ ਲੱਭਣ ਜਾਂਦੇ ਭਗਵੰਤ ਮਾਨ ਤੇ ਸਾਥੀ ਵਿਧਾਇਕ ਗ੍ਰਿਫ਼ਤਾਰ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ ਅਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਗਿਣਤੀ ਵੀ 119 ਤੱਕ ਪਹੁੰਚ ਚੁੱਕੀ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਭਣ ਉਨ੍ਹਾਂ ਦੇ ਫਾਰਮ ਹਾਊਸ ਵੱਲ ਜਾਂਦੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਸਾਥੀ 11 ਵਿਧਾਇਕਾਂ ਤੇ ਹੋਰ ਆਗੂਆਂ ਨੂੰ ਮੁਹਾਲੀ ਪੁਲਿਸ ਨੇ ਮੁੱਲਾਂਪੁਰ ਗਰੀਬਦਾਸ ਬੈਰੀਅਰ ਨੇੜਿਓਂ ਗ੍ਰਿਫਤਾਰ ਕਰ ਲਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਕੈਪਟਨ ਅਮਰਿੰਦਰ ਨੂੰ ਲੱਭ ਕੇ ਹੀ ਹਟਾਂਗੇ। ਕੈਪਟਨ ਅਮਰਿੰਦਰ ਨੂੰ ਲੱਭਣ ਜਾਣ ਵਾਲਿਆਂ ਵਿਚ ਭਗਵੰਤ ਮਾਨ ਤੋਂ ਇਲਾਵਾ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਸ਼ੇਰਗਿੱਲ ਵੀ ਸ਼ਾਮਲ ਸਨ ਅਤੇ ਇਨ੍ਹਾਂ ਆਗੂਆਂ ਨੇ ਸੜਕ ‘ਤੇ ਧਰਨਾ ਵੀ ਲਗਾਇਆ ਅਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਗੂੰਜਦੇ ਰਹੇ। ਪੁਲਿਸ ਨੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਬਾਅਦ ਵਿਚ ਰਿਹਾਅ ਵੀ ਕਰ ਦਿੱਤਾ। ਜ਼ਿਕਰਯੋਗ ਹੈ ਕਿ ਬਹੁਜਨ ਸਮਾਜ ਪਾਰਟੀ ਵਲੋਂ ਵੀ ਪੰਜਾਬ ਭਰ ਵਿਚ ਕੈਪਟਨ ਸਰਕਾਰ ਖਿਲਾਫ ਧਰਨੇ ਤੇ ਮੁਜ਼ਾਹਰੇ ਕੀਤੇ ਗਏ।

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …