ਰਾਹੁਲ ਗਾਂਧੀ ਮੁਆਫ਼ੀ ਮੰਗਣ ਜਾਂ ਮੁਕੱਦਮੇ ਦਾ ਸਾਹਮਣਾ ਕਰਨ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਆਰ.ਐਸ.ਐਸ. ਸਬੰਧੀ ਦਿੱਤੇ ਬਿਆਨ ‘ਤੇ ਜਾਂ ਤਾਂ ਉਹ ਮੁਆਫ਼ੀ ਮੰਗਣ ਜਾਂ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਇਥੇ ਜਿਕਰਯੋਗ ਹੈ ਕਿ ਰਾਹੁਲ ਨੇ ਇਕ ਚੋਣਾਵੀਂ ਰੈਲੀ ਵਿਚ ਕਿਹਾ ਸੀ ਕਿ ਆਰ.ਐਸ.ਐਸ. ਨੇ ਗਾਂਧੀ ਜੀ ਦੀ ਹੱਤਿਆ ਕੀਤੀ ਸੀ। ਅਦਾਲਤ ਨੇ ਕਿਹਾ ਹੈ ਕਿ ਨੱਥੂਰਾਮ ਗੋਡਸੇ ਨੇ ਗਾਂਧੀ ਜੀ ਨੂੰ ਮਾਰਿਆ ਤੇ ਆਰ.ਐਸ.ਐਸ. ਦੇ ਲੋਕਾਂ ਨੇ ਗਾਂਧੀ ਜੀ ਨੂੰ ਮਾਰਿਆ ਇਨ੍ਹਾਂ ਦੋਵਾਂ ਗੱਲਾਂ ਵਿਚ ਬਹੁਤ ਫ਼ਰਕ ਹੈ। ਤੁਸੀਂ ਇਸ ਲਈ ਪੂਰੀ ਜਥੇਬੰਦੀ ਨੂੰ ਜ਼ਿੰਮੇਵਾਰ ਨਹੀਂ ਠਹਿਰਾ ਸਕਦੇ। ਰਾਹੁਲ ਗਾਂਧੀ ਖਿਲਾਫ ਆਰ.ਐਸ.ਐਸ. ‘ਤੇ ਮਹਾਤਮਾ ਗਾਂਧੀ ਦੀ ਹੱਤਿਆ ਦਾ ਦੋਸ਼ ਲਗਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੂੰ ਇਸ ਮਾਮਲੇ ਵਿਚ ਆਪਣਾ ਪੱਖ ਰੱਖਣ ਲਈ 27 ਜੁਲਾਈ ਤੱਕ ਦਾ ਸਮਾਂ ਦਿੱਤਾ ਹੈ।
Check Also
ਪਾਕਿ ਖਿਡਾਰੀ ਅਰਸ਼ਦ ਨਦੀਮ ਨੂੰ ਸੱਦਾ ਭੇਜਣ ’ਤੇ ਫਸੇ ਨੀਰਜ ਚੋਪੜਾ
ਨੀਰਜ ਚੋਪੜਾ ਨੂੰ ਜਾਰੀ ਕਰਨਾ ਪਿਆ ਬਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ ਦਿਨੀਂ ਨੀਰਜ ਚੋਪੜਾ ਨੇ …