Breaking News
Home / ਪੰਜਾਬ / 267 ਪਾਵਨ ਸਰੂਪਾਂ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਤੋਂ ਕੀਤੀ ਪੁੱਛਗਿੱਛ

267 ਪਾਵਨ ਸਰੂਪਾਂ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਤੋਂ ਕੀਤੀ ਪੁੱਛਗਿੱਛ

Image Courtesy :punjabitribuneonline

ਡਾ. ਈਸ਼ਰ ਸਿੰਘ ਕਰ ਰਹੇ ਹਨ ਮਾਮਲੇ ਦੀ ਜਾਂਚ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਘਟਣ ਦੇ ਮਸਲੇ ‘ਤੇ ਬਣੀ ਸਬ-ਕਮੇਟੀ ਵਿਚ ਡਾ. ਈਸ਼ਰ ਸਿੰਘ (ਐਡਵੋਕੇਟ) ਤੇਲੰਗਾਨਾ ਹਾਈਕੋਰਟ ਮੁੱਖ ਜਾਂਚ ਅਧਿਕਾਰੀ ਹਨ। ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਅੱਜ ਸਵੇਰ ਤੋਂ ਚੱਲੀ ਜਾਂਚ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸਕੱਤਰ ਸਿੰਘ ਪਾਸੋਂ ਡਾ. ਈਸ਼ਰ ਸਿੰਘ ਨੇ ਪੁੱਛ-ਪੜਤਾਲ ਕੀਤੀ। ਮਾਮਲੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਵੱਲੋਂ ਕੁਝ ਹੋਰ ਰਿਕਾਰਡ ਵੀ ਮੰਗਵਾਇਆ ਗਿਆ ਜੋ ਜਾਂਚ ਅਧਿਕਾਰੀਆਂ ਵੱਲੋਂ ਘੋਖਿਆ ਗਿਆ। ਧਿਆਨ ਰਹੇ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸੇਵਾਮੁਕਤ ਜੱਜ ਨਵਿਤਾ ਸਿੰਘ ਨੇ ਪਾਵਨ ਸਰੂਪ ਮਾਮਲੇ ਸਬੰਧੀ ਜਾਂਚ ਕਰਨ ਤੋਂ ਅਸਮਰੱਥਾ ਪ੍ਰਗਟਾਉਂਦਿਆਂ ਆਪਣਾ ਨਾਂ ਵਾਪਸ ਲੈ ਲਿਆ ਸੀ। ਇਸ ਕਾਰਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਜਾਂਚ ਤੇਲੰਗਾਨਾ ਹਾਈ ਕੋਰਟ ਦੇ ਵਕੀਲ ਡਾ. ਈਸ਼ਰ ਸਿੰਘ ਨੂੰ ਸੌਂਪ ਦਿੱਤੀ ਸੀ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …