Breaking News
Home / ਭਾਰਤ / ਭਾਰਤ ‘ਚ ਲੰਘੇ 24 ਘੰਟਿਆਂ ਦੌਰਾਨ 52 ਹਜ਼ਾਰ ਦੇ ਕਰੀਬ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਅਤੇ 52 ਹਜ਼ਾਰ ਦੇ ਕਰੀਬ ਸਿਹਤਯਾਬ ਵੀ ਹੋਏ

ਭਾਰਤ ‘ਚ ਲੰਘੇ 24 ਘੰਟਿਆਂ ਦੌਰਾਨ 52 ਹਜ਼ਾਰ ਦੇ ਕਰੀਬ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਅਤੇ 52 ਹਜ਼ਾਰ ਦੇ ਕਰੀਬ ਸਿਹਤਯਾਬ ਵੀ ਹੋਏ

Image Courtesy :jagbani(punjabkesar)

ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦੀ ਗਿਣਤੀ 1 ਕਰੋੜ 87 ਲੱਖ ਤੋਂ ਪਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 19 ਲੱਖ 11 ਹਜ਼ਾਰ ਤੋਂ ਪਾਰ ਹੋ ਗਈ ਹੈ। ਲੰਘੇ 24 ਘੰਟਿਆਂ ਦੌਰਾਨ ਭਾਰਤ ‘ਚ 52 ਹਜ਼ਾਰ ਦੇ ਕਰੀਬ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਅਤੇ 52 ਹਜ਼ਾਰ ਦੇ ਕਰੀਬ ਸਿਹਤਯਾਬ ਵੀ ਹੋਏ ਹਨ। ਦੇਸ਼ ਵਿਚ ਹੁਣ ਤੱਕ ਕਰੋਨਾ ਕਰਕੇ 40 ਹਜ਼ਾਰ ਤੋਂ ਵੱਧ ਜਾਨਾਂ ਜਾ ਚੁੱਕੀਆਂ ਹਨ ਅਤੇ 13 ਲੱਖ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਵੀ ਹੋਏ ਹਨ। ਧਿਆਨ ਰਹੇ ਕਿ ਕੇਂਦਰੀ ਮੰਤਰੀ ਧਮੇਂਦਰ ਪ੍ਰਧਾਨ ਦੀ ਕਰੋਨਾ ਰਿਪੋਰਟ ਪਾਜੇਟਿਵ ਆਈ ਹੈ ਅਤੇ ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ।
ਦੂਜੇ ਪਾਸੇ ਸੰਸਾਰ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ 1 ਕਰੋੜ 87 ਲੱਖ ਤੋਂ ਪਾਰ ਹੋ ਚੁੱਕਾ ਹੈ ਅਤੇ 1 ਕਰੋੜ 20 ਲੱਖ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਧਿਆਨ ਰਹੇ ਕਿ ਦੁਨੀਆ ਭਰ ਵਿਚ ਕਰੋਨਾ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ 7 ਲੱਖ 5 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਜਾਣਕਾਰੀ ਅਨੁਸਾਰ ਦੁਨੀਆ ਭਰ ਵਿਚ ਹਰ 15 ਸੈਕਿੰਡ ਵਿਚ ਇਕ ਕਰੋਨਾ ਪੀੜਤ ਵਿਅਕਤੀ ਦੀ ਮੌਤ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਅਮਰੀਕਾ, ਬ੍ਰਾਜ਼ੀਲ, ਭਾਰਤ ਅਤੇ ਮੈਕਸੀਕੋ ਵਿਚ ਕਰੋਨਾ ਦੇ ਮਾਮਲੇ ਜ਼ਿਆਦਾ ਤੇਜ਼ੀ ਨਾਲ ਵਧ ਰਹੇ ਹਨ।

Check Also

ਸਲਮਾਨ ਖਾਨ ਦੇ ਘਰ ’ਤੇ ਗੋਲੀਆਂ ਚਲਾਉਣ ਵਾਲੇ ਦੋ ਆਰੋਪੀ ਗਿ੍ਰਫ਼ਤਾਰ

ਆਰੋਪੀਆਂ ਦੀ ਪਹਿਚਾਣ ਵਿੱਕੀ ਗੁਪਤਾ ਅਤੇ ਜੋਗੇਂਦਰਪਾਲ ਵਜੋਂ ਹੋਈ ਮੁੰਬਈ/ਬਿਊਰੋ ਨਿਊਜ਼ : ਪ੍ਰਸਿੱਧ ਬੌਲੀਵੁੱਡ ਸਟਾਰ …