Breaking News
Home / ਪੰਜਾਬ / ਪੰਜਾਬ ‘ਚ ਚਾਰ ਮਹੀਨਿਆਂ ਬਾਅਦ ਖੁੱਲ੍ਹੇ ਜਿੰਮ

ਪੰਜਾਬ ‘ਚ ਚਾਰ ਮਹੀਨਿਆਂ ਬਾਅਦ ਖੁੱਲ੍ਹੇ ਜਿੰਮ

Image Courtesy :jagbani(punjabkesar)

ਸੂਬੇ ਵਿਚ ਕਰੋਨਾ ਪੀੜਤਾਂ ਦੀ ਗਿਣਤੀ 20 ਹਜ਼ਾਰ ਤੋਂ ਟੱਪੀ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅੱਜ ਪੰਜਾਬ ਵਿਚ ਵੀ ਜਿੰਮ ਅਤੇ ਯੋਗਾ ਸੈਂਟਰ ਖੁੱਲ੍ਹ ਗਏ ਹਨ। ਕਰੋਨਾ ਦੇ ਡਰ ਕਾਰਨ ਜਿੰਮ ਅਤੇ ਯੋਗਾ ਸੈਂਟਰਾਂ ਵਿਚ ਪਹੁੰਚਣ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ। ਇਹ ਵੀ ਦੇਖਿਆ ਗਿਆ ਕਿ ਜਿਹੜੇ ਵੀ ਵਿਅਕਤੀ ਜਿੰਮ ਜਾਂ ਯੋਗਾ ਕਰਨ ਲਈ ਪਹੁੰਚ ਰਹੇ ਹਨ ਉਨ੍ਹਾਂ ਦਾ ਤਾਪਮਾਨ ਵੀ ਚੈਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਹੱਥਾਂ ਨੂੰ ਸੈਨੇਟਾਈਜ਼ ਕਰਨ ਤੋਂ ਬਾਅਦ ਹੀ ਉਨ੍ਹਾਂ ਦੀ ਐਂਟਰੀ ਕੀਤੀ ਜਾ ਰਹੀ ਹੈ। ਇਸੇ ਦੌਰਾਨ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 20 ਹਜ਼ਾਰ ਤੋਂ ਟੱਪ ਗਈ ਹੈ ਅਤੇ 13 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 6 ਹਜ਼ਾਰ ਤੋਂ ਜ਼ਿਆਦਾ ਹੈ ਅਤੇ 475 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਸੁਰੱਖਿਆ ਲਈ ਤਾਇਨਾਤ ਸੀ.ਆਰ.ਪੀ.ਐਫ. ਦੇ 14 ਜਵਾਨ ਵੀ ਕਰੋਨਾ ਪਾਜ਼ੇਟਿਵ ਪਾਏ ਗਏ। ਇਹ ਸਾਰੇ ਜਵਾਨ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਹਾਊਸ ਵਿਚ ਰਹਿੰਦੇ ਹਨ।

Check Also

ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ

ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …