10 C
Toronto
Thursday, October 9, 2025
spot_img
Homeਪੰਜਾਬਲੰਗਾਹ ਮਾਮਲੇ 'ਚ ਤਨਖਾਹੀਆ ਕਰਾਰ ਦਿੱਤੇ ਗਏ ਗੋਰਾ ਅਤੇ ਜਫਰਵਾਲ ਸਪੱਸ਼ਟੀਕਰਨ ਦੇਣ...

ਲੰਗਾਹ ਮਾਮਲੇ ‘ਚ ਤਨਖਾਹੀਆ ਕਰਾਰ ਦਿੱਤੇ ਗਏ ਗੋਰਾ ਅਤੇ ਜਫਰਵਾਲ ਸਪੱਸ਼ਟੀਕਰਨ ਦੇਣ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ

ਕਿਹਾ – ਅਕਾਲ ਤਖਤ ਸਾਹਿਬ ਸਾਡੇ ਲਈ ਸੁਪਰੀਮ ਪਾਵਰ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਿੱਖ ਪੰਥ ਵਿਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੂੰ ਇਤਿਹਾਸਕ ਗੁਰਦੁਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਗੁਰਦਾਸ ਨੰਗਲ ਵਿਖੇ ਤਨਖਾਹ ਲਗਾ ਕੇ ਮੁੜ ਅੰਮ੍ਰਿਤਪਾਨ ਕਰਾਇਆ ਗਿਆ ਅਤੇ ਇਹ ਮਾਮਲਾ ਹੁਣ ਤੂਲ ਫੜਦਾ ਜਾ ਰਿਹਾ ਹੈ। ਧਿਆਨ ਰਹੇ ਕਿ ਅਕਾਲ ਤਖਤ ਸਾਹਿਬ ਵਲੋਂ ਅਜੇ ਤੱਕ ਲੰਗਾਹ ਨੂੰ ਕੋਈ ਮੁਆਫੀ ਨਹੀਂ ਦਿੱਤੀ ਗਈ। ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਸਾਬਕਾ ਧਰਮ ਪ੍ਰਚਾਰ ਕਮੇਟੀ ਮੈਂਬਰ ਰਤਨ ਸਿੰਘ ਜ਼ਫਰਵਾਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਸੀ। ਇਸ ਦੇ ਚੱਲਦਿਆਂ ਗੁਰਿੰਦਰਪਾਲ ਸਿੰਘ ਗੋਰਾ ਅਤੇ ਰਤਨ ਸਿੰਘ ਜ਼ਫਰਵਾਲ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਪਸ਼ਟੀਕਰਨ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸੁਪਰੀਮ ਪਾਵਰ ਹੈ ਅਤੇ ਅਸੀ ਉਨ੍ਹਾਂ ਦੇ ਹੁਕਮਾਂ ਦਾ ਸਨਮਾਨ ਕਰਦੇ ਹਾਂ।

RELATED ARTICLES
POPULAR POSTS