ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਯੂਥ ਅਕਾਲੀ ਦਲ ਵਲੋਂ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਮੈਮੋਰੰਡਮ
ਤਰਨਤਾਰਨ/ਬਿਊਰੋ ਨਿਊਜ਼
ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ ਅਤੇ ਕੈਪਟਨ ਅਮਰਿੰਦਰ ਸਰਕਾਰ ਚਾਰੇ ਪਾਸਿਓਂ ਘਿਰਦੀ ਨਜ਼ਰ ਆ ਰਹੀ ਹੈ। ਇਸ ਦੇ ਚੱਲਦਿਆਂ ਅੱਜ ਅਕਾਲੀ ਦਲ ਵਲੋਂ ਤਰਨਤਰਨ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਵਿਚ ਕੀਤੇ ਗਏ ਘਿਰਾਓ ਦੌਰਾਨ ਕਾਂਗਰਸ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਜ਼ਹਿਰੀਲੀ ਸ਼ਰਾਬ ਮਾਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿਚ ਡੱਕਿਆ ਜਾਵੇ। ਇਸੇ ਤਰ੍ਹਾਂ ਜੰਡਿਆਲਾ ਗੁਰੂ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਡੈਨੀ ਖਿਲਾਫ ਵੀ ਅਕਾਲੀ ਦਲ ਦੇ ਕਾਰਕੁੰਨਾਂ ਵਲੋਂ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੀ ਕੋਠੀ ਦਾ ਘਿਰਾਓ ਕੀਤਾ। ਇਸੇ ਦੌਰਾਨ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਇਕ ਮੈਮੋਰੰਡਮ ਵੀ ਸੌਂਪਿਆ ਗਿਆ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …