Breaking News
Home / ਪੰਜਾਬ / ਕੈਪਟਨ ਅਮਰਿੰਦਰ ਨੇ ਰਾਮ ਮੰਦਰ ਦੇ ਨੀਂਹ ਪੱਥਰ ਰੱਖੇ ਜਾਣ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਕੈਪਟਨ ਅਮਰਿੰਦਰ ਨੇ ਰਾਮ ਮੰਦਰ ਦੇ ਨੀਂਹ ਪੱਥਰ ਰੱਖੇ ਜਾਣ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

Image Courtesy : ਏਬੀਪੀ ਸਾਂਝਾ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਵਾਸੀਆਂ ਨੂੰ ਅਯੁੱਧਿਆ ਵਿੱਚ ਭਗਵਾਨ ਸ਼੍ਰੀ ਰਾਮ ਜੀ ਦੇ ਮੰਦਰ ਦੇ ਨੀਂਹ ਪੱਥਰ ਰੱਖੇ ਜਾਣ ਦੀ ਵਧਾਈ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਵਲੋਂ ਸੋਸ਼ਲ ਮੀਡੀਆ ਉੱਤੇ ਇਕ ਪੋਸਟ ਸਾਂਝੀ ਕੀਤੀ ਗਈ। ਇਸ ਪੋਸਟ ਵਿੱਚ ਉਨ੍ਹਾਂ ਲਿਖਿਆ, ”ਅਯੁੱਧਿਆ ਵਿੱਚ ਰਾਮ ਮੰਦਿਰ ਦੇ ਨੀਂਹ ਪੱਥਰ ਰੱਖੇ ਜਾਣ ਦੀਆਂ ਮੈਂ, ਸਾਰੇ ਭਾਰਤ ਵਾਸੀਆਂ ਨੂੰ ਵਧਾਈਆਂ ਦਿੰਦਾ ਹਾਂ। ਰਾਮ ਮੰਦਰ ਭਾਰਤ ਵਾਸੀਆਂ ਦੀ ਲੰਬੇ ਸਮੇਂ ਤੋਂ ਇੱਛਾ ਸੀ ਜੋ ਕਿ ਅੱਜ ਪੂਰੀ ਹੋਈ। ਭਗਵਾਨ ਰਾਮ ਜੀ ਦਾ ਧਰਮ ‘ਤੇ ਦਿੱਤਾ ਸੁਨੇਹਾ ਨਾ ਸਿਰਫ਼ ਭਾਰਤ ਸਗੋਂ ਪੂਰੀ ਦੁਨੀਆਂ ਲਈ ਮਾਰਗ-ਦਰਸ਼ਕ ਹੈ ਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੀਆਂ ਦਿੱਤੀਆਂ ਸਿੱਖਿਆਵਾਂ ‘ਤੇ ਅਮਲ ਕਰਨਾ ਚਾਹੀਦਾ ਹੈ।” ਇਸੇ ਦੌਰਾਨ ਰਾਮ ਮੰਦਰ ਦੇ ਸਬੰਧ ਵਿਚ ਪੂਰੇ ਮੁਲਕ ਵਿਚ ਸਾਰੇ ਮੰਦਰਾਂ ਨੂੰ ਸਜਾਇਆ ਗਿਆ ਤੇ ਦੀਪਮਾਲਾ ਕੀਤੀ ਜਾ ਰਹੀ ਹੈ। ਜਦੋਂ ਕਿ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਮੰਦਰਾਂ ਵਿਚ ਇਕੱਤਰਤਾ ਨਹੀਂ ਹੋ ਪਾ ਰਹੀ।

Check Also

ਕਰਮਜੀਤ ਕੌਰ ਚੌਧਰੀ ਅਤੇ ਤੇਜਿੰਦਰ ਪਾਲ ਬਿੱਟੂ ਭਾਜਪਾ ’ਚ ਹੋਏ ਸ਼ਾਮਲ

ਕਰਮਜੀਤ ਕੌਰ ਚੌਧਰੀ ਟਿਕਟ ਨਾ ਮਿਲਣ ਕਰਕੇ ਕਾਂਗਰਸ ਪਾਰਟੀ ਨਾਲ ਚੱਲ ਰਹੇ ਸਨ ਨਾਰਾਜ਼ ਨਵੀਂ …